06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ. ਸੀ. ਦਫ਼ਤਰ ਮੂਹਰੇ ਧਰਨਾ ਲਗਾ ਕਿਸਾਨਾਂ ਨੇ ਰੋਕੀ ਦਫ਼ਤਰ ਦੀ ਆਵਾਜਾਈ

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦਫ਼ਤਰ ਦੇ ਮੁੱਖ ਗੇਟਾਂ ਨੂੰ ਬੰਦ ਕਰ ਕਿਸਾਨਾਂ ਨੇ ਦਫ਼ਤਰ ’ਤੇ ਆਪਣਾ ਕਬਜ਼ਾ ਅਜ਼ਮਾ ਲਿਆ, ਜਿਸ ਕਾਰਨ ਅਧਿਕਾਰੀ ਅਤੇ ਮੁਲਾਜ਼ਮ ਦਫ਼ਤਰ ਵਿਚ ਨਹੀਂ ਜਾ ਪਾਏ ਅਤੇ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ।

Ad Position 21
No active advertisement
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਨੂੰ ਕੁੰਡਾ ਲਗਾ ਕੇ ਧਰਨੇ ’ਤੇ ਬੈਠੇ ਕਿਸਾਨ। ਤਸਵੀਰ-ਪ੍ਰਦੀਪ ਕੁਮਾਰ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦਫ਼ਤਰ ਦੇ ਮੁੱਖ ਗੇਟਾਂ ਨੂੰ ਬੰਦ ਕਰ ਕਿਸਾਨਾਂ ਨੇ ਦਫ਼ਤਰ ’ਤੇ ਆਪਣਾ ਕਬਜ਼ਾ ਅਜ਼ਮਾ ਲਿਆ, ਜਿਸ ਕਾਰਨ ਅਧਿਕਾਰੀ ਅਤੇ ਮੁਲਾਜ਼ਮ ਦਫ਼ਤਰ ਵਿਚ ਨਹੀਂ ਜਾ ਪਾਏ ਅਤੇ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਦਫ਼ਤਰ ਦੇ ਮੁੱਖ ਗੇਟਾਂ ’ਤੇ ਧਰਨਾ ਦਿੰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਦਫ਼ਤਰਾਂ ਤੱਕ ਨਾ ਪੁੱਜਣ ਕਾਰਨ ਰੋਜ਼ਮੱਰਾ ਦੇ ਕੰਮ ਪੂਰੀ ਤਰ੍ਹਾਂ ਨਾਲ ਠੱਪ ਰਹੇ। ਇਸ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ 13 ਸੂਤਰੀ ਮੰਗਾਂ ਨੂੰ ਲੈ ਕੇ ਪਿਛਲੇ 24 ਘੰਟੇ ਤੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਜਿਸ ਕਾਰਨ ਸੂਬਾ ਕਮੇਟੀ ਦੇ ਆਦੇਸ਼ਾਂ ’ਤੇ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਦੇ ਕੰਮ ਹੀ ਨਹੀਂ ਹੋਣੇ ਤਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਦਫ਼ਤਰਾਂ ਵਿਚ ਬੈਠਣ ਦਾ ਕੀ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਇਹ ਪ੍ਰਦਰਸ਼ਨ ਹੈ। ਜਿਨ੍ਹਾਂ ਵਿਚ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪਾਲਿਸੀ, ਕੱਚੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦਿਵਾਉਣਾ, ਕਿਸਾਨਾਂ ਨੂੰ ਮੁਆਵਜ਼ਾ ਦੁਆਉਣਾ, ਕਰਜ਼ੇ ਮੁਆਫ਼ ਕਰਵਾਉਣਾ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੁਆਉਣਾ, ਐਮ.ਐੱਸ.ਪੀ.ਗਾਰੰਟੀ ਦੁਆਉਣਾ ਆਦਿ 13 ਸੂਤਰੀ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਕਿਰਪਾਲ ਸਿੰਘ, ਬਲਵੰਤ ਸਿੰਘ ਆਦਿ ਨੇ ਕਿਹਾ ਕਿ ਸਰਹੱਦ ’ਤੇ ਬੈਠੇ ਕਿਸਾਨਾਂ ਨੂੰ ਹਰ ਵਾਰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਕਦੇ ਜੰਗਾਂ ਕਾਰਨ ਉਜਾੜਾ ਅਤੇ ਕਦੇ ਹੜ੍ਹਾਂ ਕਾਰਨ ਬਰਬਾਦੀ ਝੱਲਣੀ ਪੈਂਦੀ ਹੈ। ਪਰ ਸਰਕਾਰਾਂ ਕਿਸਾਨਾਂ ਦੀਆਂ ਸਾਰ ਨਹੀਂ ਲੈਂਦੀਆਂ। ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਿਹਾ ਹੈ, ਪਰ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ, ਪੂਰਨ ਸਿੰਘ ਤੰਬੂਵਾਲਾ, ਜ਼ਿਲ੍ਹਾ ਸਲਾਹਕਾਰ ਮਿੱਤਰ ਕੰਬੋਜ, ਬਲਾਕ ਪ੍ਰਧਾਨ ਗੁਰੂਹਰਸਹਾਏ ਅੰਗਰੇਜ਼ ਸਿੰਘ ਚੀਮਾ, ਬਲਾਕ ਆਗੂ ਜਲਾਲਾਬਾਦ ਮਨਜੀਤ ਸਿੰਘ ਘੱਟਿਆਂਵਾਲੀ, ਬਲਾਕ ਪ੍ਰਧਾਨ ਫ਼ਾਜ਼ਿਲਕਾ ਅਮਰਜੀਤ ਸਿੰਘ, ਬਲਾਕ ਪ੍ਰਧਾਨ ਅਬੋਹਰ ਬਿੱਟੂ, ਗੁਰਮੇਲ ਸਿੰਘ ਬਲਾਕ ਆਗੂ ਅਰਨੀਵਾਲਾ ਸਣੇ ਵੱਡੀ ਗਿਣਤੀ ਵਿਚ ਕਿਸਾਨ ਤੇ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਦਾਣਾ ਮੰਡੀ ਜਲਾਲਾਬਾਦ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਅਬੋਹਰ ’ਚ ਗੋਲੀਕਾਂਡ ਦੇ ਦੋਸ਼ੀ ਤੇ ‘ਆਪ’ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਤੇ ਵਾਲਮੀਕਿ ਸਮਾਜ ਨੇ ਲਗਾਇਆ ਧਰ...
Ad Position 24