‘ ਮੇਰਾ ਘਰ ਮੇਰੇ ਨਾਮ’ ਸਕੀਮ ਪੰਜਾਬ ਵਾਸੀਆਂ ਲਈ ਵੱਡੀ ਸੌਗਾਤ-ਵਿਧਾਇਕ ਸਵਨਾ
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਬਾਧਾ ਅਤੇ ਮੁੱਠਿਆਂ ਵਾਲੀ ਦੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡ ਕੇ ਮਾਲਕੀ ਹੱਕ ਦਿੱਤੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਦੇ ਕੇ ਇੱਕ ਵੱਡੀ ਸੌਗਾਤ ਦਿੱਤੀ ਹੈ।
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਬਾਧਾ ਅਤੇ ਮੁੱਠਿਆਂ ਵਾਲੀ ਦੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡ ਕੇ ਮਾਲਕੀ ਹੱਕ ਦਿੱਤੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਦੇ ਕੇ ਇੱਕ ਵੱਡੀ ਸੌਗਾਤ ਦਿੱਤੀ ਹੈ। ਇਸ ਨਾਲ ਲਾਲ ਲਕੀਰ ਵਿਚ ਰਹਿਣ ਵਾਲੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਦਾ ਹੱਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਹੁਣ ਲੋਕ ਆਪਣੀ ਜਾਇਦਾਦ ਵੇਚ ਸਕਣਗੇ ਤੇ ਲੋੜ ਪੈਣ ’ਤੇ ਇਨ੍ਹਾਂ ’ਤੇ ਬੈਂਕ ਕਰਜ਼ਾ ਵੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਡਰੋਨ ਸਰਵੇਖਣ ਤੇ ਮੈਪਿੰਗ ਰਾਹੀਂ ਇਹ ਕਾਰਡ ਤਿਆਰ ਕੀਤੇ ਗਏ ਹਨ। ਫ਼ਾਜ਼ਿਲਕਾ ਹਲਕੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਇਹ ਮੁਹਿੰਮ ਪੜਾਅ ਵਾਰ ਜਾਰੀ ਰਹੇਗੀ ਤੇ ਆਉਣ ਵਾਲੇ ਦਿਨਾਂ ਵਿਚ ਹੋਰਨਾਂ ਪਿੰਡਾਂ ਵਿਚ ਵੀ ਕਾਰਡ ਵੰਡੇ ਜਾਣਗੇ।