08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗਿਦੜਾਂ ਵਾਲੀ ਤੋਂ ਵੱਖ-ਵੱਖ ਪਾਰਟੀਆਂ ਛੱਡ ਕੇ ਦਰਜਨਾਂ ਲੋਕ ਪਾਰਟੀ ਵਿਚ ਹੋਏ ਸ਼ਾਮਿਲ

ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਵਿਧਾਨ ਸਭਾ ਹਲਕਾ ਅਬੋਹਰ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀਆਂ ਸਰਗਰਮੀਆਂ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਗਿੱਦੜਾਂ ਵਾਲੀ ਵਿਖੇ ਹਲਕਾ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 08-10-2026
ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਵਿਧਾਨ ਸਭਾ ਹਲਕਾ ਅਬੋਹਰ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀਆਂ ਸਰਗਰਮੀਆਂ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਗਿੱਦੜਾਂ ਵਾਲੀ ਵਿਖੇ ਹਲਕਾ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਏ। ਇਸ ਮੌਕੇ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਵਿਚ ਰੁਚੀ ਵੱਧ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਗਿੱਦੜਾਂ ਵਾਲੀ ਤੋਂ ਦਰਸ਼ਨ ਸਿੰਘ, ਜਸਪਾਲ ਸਿੰਘ ਖ਼ਾਲਸਾ, ਮਨਦੀਪ ਗੋਲਡੀ, ਤਜਿੰਦਰ ਸਿੰਘ, ਹਰਦੀਪ ਸਿੰਘ, ਸੰਦੀਪ ਕੁਮਾਰ, ਅੰਗਰੇਜ਼ ਸਿੰਘ, ਰਾਮ ਕੁਮਾਰ, ਲੇਖਰਾਜ, ਹੈਰੀ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਵਿੰਦਰ ਸਿੰਘ, ਗੁਰਮੇਲ ਸਿੰਘ, ਨਵਦੀਪ ਸਿੰਘ, ਮਨਿੰਦਰ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ, ਮਨਿੰਦਰ ਪਾਲ, ਅਭੀਜੋਤ ਸਿੰਘ, ਅਨਮੋਲ ਸਿੰਘ, ਸ਼ੇਰ ਸਿੰਘ, ਬਲਜਿੰਦਰ ਸਿੰਘ, ਮੰਗਤ ਸਿੰਘ, ਮਨਜੀਤ ਕੁਮਾਰ, ਜਗਪ੍ਰੀਤ ਸਿੰਘ ਗਿੱਲ, ਸਵਰਨ ਸਿੰਘ ਸਮੇਤ ਹੋਰ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਹੋਏ। ਇਸ ਦੌਰਾਨ ਪਿੰਡ ਗਿੱਦੜਾਂ ਵਾਲੀ ਵਿਖੇ ਪਾਰਟੀ ਦੀ ਇਕਾਈ ਦਾ ਵੀ ਗਠਨ ਕੀਤਾ ਗਿਆ। ਇਸ ਵਿਚ ਜਸਪਾਲ ਸਿੰਘ ਨੂੰ ਪ੍ਰਧਾਨ, ਅੰਗਰੇਜ਼ ਸਿੰਘ ਨੂੰ ਜਨਰਲ ਸਕੱਤਰ ਤੇ ਸ਼ੇਰ ਸਿੰਘ ਨੂੰ ਸਲਾਹਕਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਜਗਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਬੋਹਰ ਨਗਰ ਨਿਗਮ ’ਚ ਸਥਾਈ ਕਮਿਸ਼ਨਰ ਨਿਯੁਕਤ ਕੀਤਾ ਜਾਵੇ- ਮੇਅਰ ਪੂਜਾ ਵਧਵਾ
Ad Position 24