08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਨਸ਼ਾ ਕਰਨ ਵਾਲੇ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਤੇ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਣਾ ਮੰਡੀ ਜਲਾਲਾਬਾਦ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਨੂੰ ਵੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਤੇ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਣਾ ਮੰਡੀ ਜਲਾਲਾਬਾਦ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਨੂੰ ਵੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕੀਤਾ ਗਿਆ। ਫੜੇ ਗਏ ਵਿਅਕਤੀ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਟਿਵਾਣਾ ਕਲਾਂ ਜਲਾਲਾਬਾਦ ਕੋਲੋਂ ਇਕ ਲਾਈਟਰ, ਇੱਕ ਸਿਲਵਰ ਪੇਪਰ ਦਾ ਟੁਕੜਾ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਵੱਲ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੀ ਬਿਨਾਅ ’ਤੇ ਗੁਰਨੈਬ ਸਿੰਘ ਉਰਫ਼ ਨੈਬੂ ਪੁੱਤਰ ਛਿੰਦਾ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਖੇਡ ਸਟੇਡੀਅਮ ਪੰਡਿਤਾਂ ਵਾਲੀਆਂ ਝੁੱਗੀਆਂ ਨੇੜੇ ਮੌਜੂਦ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਗੱਡੀ ਨੂੰ ਵੇਖ ਕੇ ਘਬਰਾ ਕੇ ਖਿਸਕਣ ਲੱਗਿਆ। ਪੁਲਿਸ ਨੇ ਜੱਸਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਸੋਹਨਗੜ੍ਹ ਰੱਤਾ ਥਾਣਾ ਗੁਰੂਹਰਸਹਾਏ ਨੂੰ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਰਕੀਟ ਕਮੇਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਫ਼ਰਮ ਮਾਲਕ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਇਕ ਫ਼ਰਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੱਤਰ ਮਾਰਕੀਟ ਕਮੇਟੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਫ਼ਰਮ ਆਰ ਐਲ ਇੰਡਸਟਰੀਜ਼ ਜਲਾਲਾਬਾਦ/ਮਾਲਕ ਵਲੋਂ ਝੋਨੇ ਦੇ ਬਿੱਲ ਦਫ਼ਤਰ ਭੇਜੇ ਗਏ ਸੀ ਪਰ ਐਮ ਫਾਰਮ ਜਮਾਂ ਨਹੀਂ ਕਰਵਾਏ ਗਏ ਤੇ ਸ਼ੈਲਰ ਅੰਦਰ ਝੋਨਾ ਢੇਰੀ ਕੀਤਾ ਗਿਆ ਸੀ ਜਿਸ ਦਾ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਪੁਲਿਸ ਨੇ ਉਕਤ ਫ਼ਰਮ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਬੇਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਬੇਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਦੀਪ ਕੁਮਾਰ ਪੁੱਤਰ ਪਰਮਾਨੰਦ ਵਾਸੀ ਡੱਬਵਾਲਾ ਕਲਾਂ ਥਾਣਾ ਅਰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 5 ਅਕਤੂਬਰ ਨੂੰ ਉਹ ਆਪਣੇ ਕੰਮ ਕਾਰ ਕਰ ਕੇ ਪਿੰਡ ਵਾਪਸ ਜਾ ਰਿਹਾ ਸੀ ਤਾਂ ਬੱਸ ਅੱਡਾ ਪਿੰਡ ਚੁਵਾੜਿਆਂ ਵਾਲੀ ਨੇੜੇ ਰਾਹੁਲ ਪੁੱਤਰ ਰਾਜਪਾਲ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ ਫ਼ਾਜ਼ਿਲਕਾ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਭੂਆ ਦੇ ਲੜਕੇ ਪ੍ਰੇਮ ਸਾਗਰ ਦੇ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ’ਚ ਵੜ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਬਿੱਟੂ ਸਿੰਘ ਪੁੱਤਰ ਅਰੂੜ੍ਹ ਸਿੰਘ ਵਾਸੀ ਰਾਮਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7 ਸਤੰਬਰ ਨੂੰ ਦੌਲਤ ਸਿੰਘ ਪੁੱਤਰ ਬਲਬੀਰ ਸਿੰਘ, ਕਰਨੈਲ ਸਿੰਘ ਮਾਸਟਰ ਪੁੱਤਰ ਜੋਗਿੰਦਰ ਸਿੰਘ ਵਾਸੀ ਟਰਿਆ, ਬਿੰਦਰ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਮੌਜ਼ਮ, ਅਮਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਟਰਿਆ ਤੇ ਰਾਜ ਰਾਣੀ ਪਤਨੀ ਕਰਨੈਲ ਸਿੰਘ ਵਾਸੀ ਕਮਰਾ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜੈਵੀਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਵਾਟਰ ਵਰਕਸ ਦੇ ਕੱਚੇ ਰਸਤੇ ’ਤੇ ਜਾ ਰਹੀ ਸੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਗੱਡੀ ਵੇਖ ਕੇ ਇਕ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਦਵਿੰਦਰ ਸਿੰਘ ਉਰਫ਼ ਜੋਤੀ ਪੁੱਤਰ ਸੁਖਦੇਵ ਸਿੰਘ ਵਾਸੀ ਅਰਨੀਵਾਲਾ ਨੂੰ ਕਾਬੂ ਕਰਕੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਪੁਲ ਿਸ ਪਾਰਟੀ ਗਸ਼ਤ ’ਤੇ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਨਮੋਲ ਮਸੀਹ ਪੁੱਤਰ ਜੋਨੀ ਮਸੀਹ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ, ਸੈਣੀਆਂ ਰੋਡ ਲੱਕੜ ਮੰਡੀ ਨੇੜੇ ਬੈਠਾ ਹੈ। ਪੁਲਿਸ ਵਲੋਂ ਛਾਪੇਮਾਰੀ ਕਰ ਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 18 ਖੁੱਲ੍ਹੀਆਂ ਨਸ਼ੀਲੀਆਂ ਗੋਲੀ ਆਂ ਬਰਾਮਦ ਕੀਤੀਆਂ ਗਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸ਼ਾਹ ਪੈਲੇਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24