ਡਾ. ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਪੋਰਟਲ ਬੰਦ ਹੋਣ ’ਤੇ ਏ.ਆਈ.ਐੱਸ.ਐਫ. ਵਲੋਂ ਫ਼ਾਜ਼ਿਲਕਾ ’ਚ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਸੱਦੇ ’ਤੇ ਡਾ. ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਬਹਾਲ ਕਰਵਾਉਣ ਤੇ ਨੈਸ਼ਨਲ ਸਕਾਲਰਸ਼ਿਪ ਪੋਰਟਲ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਐੱਮ.
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਸੱਦੇ ’ਤੇ ਡਾ. ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਬਹਾਲ ਕਰਵਾਉਣ ਤੇ ਨੈਸ਼ਨਲ ਸਕਾਲਰਸ਼ਿਪ ਪੋਰਟਲ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਐਨ.ਐੱਸ.ਪੀ. ਪੋਰਟਲ ਦੀਆਂ ਕਾਪੀਆਂ ਸਾੜੀਆਂ ਗਈਆਂ। ਇਹ ਪ੍ਰਦਰਸ਼ਨ ਕਾਲਜ ਪ੍ਰਧਾਨ ਰੌਬਿਨ ਤੇ ਸਕੱਤਰ ਸੁਬਿੰਦਰ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿਚ ਏ.ਆਈ.ਐੱਸ.ਐਫ. ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਅਤੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੂਬਾ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਪੋਰਟਲ ਦਾ ਕੇਂਦਰੀਕਰਨ ਕਰਕੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਐਨ.ਐੱਸ.ਪੀ. ਪੋਰਟਲ ਦੀ ਨਵੀਂ ਸ਼ਰਤ ਅਨੁਸਾਰ ਜੇਕਰ ਕਿਸੇ ਵਿਦਿਆਰਥੀ ਦੀ ’ਰੀਅਪੀਅਰ’ ਆ ਜਾਂਦੀ ਹੈ ਤਾਂ ਉਹ ਸਕਾਲਰਸ਼ਿਪ ਫਾਰਮ ਨਹੀਂ ਭਰ ਸਕੇਗਾ, ਜੋ ਕਿ ਸਿੱਖਿਆ ਦੇ ਅਧਿਕਾਰ ’ਤੇ ਡਾਕਾ ਹੈ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਵੀ ਜਵਾਬ ਮੰਗਿਆ ਕਿ ਜਦੋਂ ਕਾਲਜਾਂ ਨੂੰ ਕੋਈ ਅਧਿਕਾਰਤ ਨੋਟੀਫ਼ਿਕੇਸ਼ਨ ਨਹੀਂ ਆਇਆ ਤਾਂ ਵਿਦਿਆਰਥੀਆਂ ਨੂੰ ਵਜ਼ੀਫ਼ਾ ਫਾਰਮ ਭਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਕਾਲਜ ਆਗੂ ਰੌਬਿਨ ਤੇ ਸੁਬਿੰਦਰ ਨੇ ਚੇਤਾਵਨੀ ਦਿੱਤੀ ਕਿ ਐਨ.ਐੱਸ.ਪੀ. ਪੋਰਟਲ ਲਾਗੂ ਹੋਣ ਨਾਲ ਐੱਮ.ਆਰ. ਕਾਲਜ ਦੇ ਲਗਭਗ 80 ਪ੍ਰਤੀਸ਼ਤ ਵਿਦਿਆਰਥੀ ਪ੍ਰਭਾਵਿਤ ਹੋਣਗੇ ਤੇ ਉਹ ਪੜ੍ਹਾਈ ਛੱਡਣ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ਆਈ.ਟੀ.ਆਈ. ਫ਼ਾਜ਼ਿਲਕਾ ਦੇ ਏ.ਆਈ.ਐੱਸ.ਐੱਫ. ਪ੍ਰਧਾਨ ਦੀਪਕ, ਸਕੱਤਰ ਧੀਰਜ, ਰਜਤ, ਹਮੇਸ਼, ਰੋਹਨ ਤੇ ਬੌਬੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।