08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ‘ਕਾਰਮਿਕਾ-9’ ਆਰਟ ਐਂਡ ਕ੍ਰਾਫ਼ਟ ਵਰਕਸ਼ਾਪ

ਅਬੋਹਰ, 7 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਫਾਈਨ ਆਰਟਸ, ਹੋਮ ਸਾਇੰਸ ਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਆਈ. ਕਿਊ.

Ad Position 21
No active advertisement
ਵਰਕਸ਼ਾਪ ਦੌਰਾਨ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਵਿਦਿਆਰਥਣਾਂ। ਅਜੀਤ ਤਸਵੀਰ 08-10-2026
ਅਬੋਹਰ, 7 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਫਾਈਨ ਆਰਟਸ, ਹੋਮ ਸਾਇੰਸ ਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ‘ਕਾਰਮਿਕਾ-9’ ਆਰਟ ਐਂਡ ਕ੍ਰਾਫ਼ਟ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨਾ ਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਸੀ। ਵਰਕਸ਼ਾਪ ਵਿਚ ਕਾਲਜ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਸਰਕਾਰੀ ਕੰਨਿਆ ਸਕੂਲ ਤੇ ਬ੍ਰਹਮਰਿਸ਼ੀ ਸਕੂਲ ਦੀਆਂ 100 ਤੋਂ ਵੱਧ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਿਖਲਾਈ ਦੌਰਾਨ ਵਿਦਿਆਰਥਣਾਂ ਨੂੰ ਐਪਲੀਕ ਵਰਕ, ਟਾਈ ਐਂਡ ਡਾਈ, ਪੂਜਾ ਥਾਲੀ ਤੇ ਕਰਵਾ ਸਜਾਵਟ, ਕਰੋਸ਼ੀਆ, ਪਾਰਟੀ ਮੇਕਅੱਪ ਤੇ ਫੇਸ ਮੇਕਅੱਪ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਅੰਤਿਮ ਦਿਨ ਵਿਦਿਆਰਥਣਾਂ ਵੱਲੋਂ ਤਿਆਰ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਵਰਕਸ਼ਾਪ ਦੌਰਾਨ ਅਮਨਦੀਪ ਕੌਰ, ਮੈਡਮ ਨਵਦੀਪ, ਸ੍ਰੀਮਤੀ ਬਨੀਤਾ, ਮਨਪ੍ਰੀਤ ਕੌਰ ਤੇ ਸ੍ਰੀਮਤੀ ਪਰਿਧੀ ਕਟਾਰੀਆ ਨੇ ਵਿਦਿਆਰਥਣਾਂ ਨੂੰ ਮਾਰਗਦਰਸ਼ਨ ਦਿੱਤਾ। ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਹੁਨਰਮੰਦ ਬਣ ਕੇ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਹੀ ਸੰਭਵ ਹੈ ਨਸ਼ਾ ਮੁਕਤੀ- ਭੱਟੀ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਮੰਡੀ ਲਾਧੂਕਾ ’ਚ ਰਾਮ-ਲੀਲ੍ਹਾ ਸਮਾਗਮ ਦਾ ਉਦਘਾਟਨ
Ad Position 24