ਰੇਡੀਐਂਟ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ ’ਚ ਮਾਰੀਆਂ ਮੱਲਾਂ
ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਉਪਲਬਧੀ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਲੁਧਿਆਣਾ ਵਿਖੇ ਕਰਵਾਏ ਗਏ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਸੁਜਲ ਤੇ ਹਾਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤੇ।
ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਉਪਲਬਧੀ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਲੁਧਿਆਣਾ ਵਿਖੇ ਕਰਵਾਏ ਗਏ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਸੁਜਲ ਤੇ ਹਾਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤੇ। ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸੁਜਲ ਅਤੇ ਹਨੀ ਨੇ ਵੀ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਮਿਹਨਤ ਨਾਲ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕੋਚ ਅਮਨਦੀਪ ਵੱਲੋਂ ਖਿਡਾਰੀਆਂ ਨੂੰ ਤਾਇਕਵਾਂਡੋ ਦੀਆਂ ਬਾਰੀਕੀਆਂ, ਤਕਨੀਕਾਂਅਤੇ ਖੇਡ ਦੇ ਨਿਯਮਾਂ ਸਬੰਧੀ ਨਿਰੰਤਰ ਸਿਖਲਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਦੋਵਾਂ ਖਿਡਾਰੀਆਂ ਨੂੰ ਵਧਾਈ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਸੁਜਲ ਤੇ ਹਨੀ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ। ਅਕਾਦਮਿਕ ਇੰਚਾਰਜ ਡਾ.ਗੁਰਵੀਨ ਕੌਰ ਨੇ ਵੀ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।