09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂਹਰਸਹਾਏ ਦੇ ਗੁਰਦੁਆਰਿਆਂ ’ਚ ਸਮਾਗਮ ਸ਼ੁਰੂ

ਗੋਲੂ ਕਾ ਮੋੜ, 8 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਲੋਕਾਈ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਗੋਲੂ ਕਾ ਮੋੜ, 8 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਲੋਕਾਈ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਗੁਰਦੁਆਰਾ ਬਾਬਾ ਵਿਸ਼ਵਕਰਮਾ ਅਤੇ ਗੁਰਦੁਆਰਾ ਬੇਰ ਸਾਹਿਬ ਵਿਖੇ 23 ਸਤੰਬਰ ਤੋਂ ਅਖੰਡ ਪਾਠ ਦੀਆਂ ਲੜੀਆਂ ਆਰੰਭ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਮੰਡੀ ਗੁਰੂਹਰਸਹਾਏ ਵਿਖੇ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਸ਼ੁਰੂ ਹਨ ਜਿਸ ਵਿਚ ਸ਼ਹਿਰ, ਆਸ-ਪਾਸ ਦੀਆਂ ਵਸਤੀਆਂ ਤੇ ਨਾਲ ਲਗਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਦੌਰਾਨ ਗੁਰੂ ਜਸ ਦੀਆਂ ਗੂੰਜਾਂ ਪਾਈਆਂ ਜਾਂਦੀਆਂ ਹਨ। ਪ੍ਰਭਾਤ ਫੇਰੀ ਦਾ ਘਰਾਂ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਵਿੱਤਰ ਯਾਦ ਵਿਚ ਸੰਗਤਾਂ ਵਿਚ ਪ੍ਰਸ਼ਾਦ ਅਤੇ ਹੋਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੀਆਂ ਲੜੀਆਂ ਦਾ ਸਮਾਪਤੀ ਸਮਾਗਮ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਹੋਵੇਗੀ ਤੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਰਾਗੀ ਜਥਿਆਂ ਵਲੋਂ ਗੁਰਬਾਣੀ ਦੀ ਅੰਮ੍ਰਿਤ ਵਰਖਾ ਅਤੇ ਕਥਾਵਾਚਕਾਂ ਵਿਚਾਰਾਂ ਨਾਲ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 11 ਨੂੰ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ
Ad Position 24