09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁਫ਼ਤ ਮੈਡੀਕਲ ਜਾਂਚ ਕੈਂਪ 11 ਨੂੰ

ਗੋਲੂ ਕਾ ਮੋੜ, 8 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਡਾ. ਐਚ.

Ad Position 21
No active advertisement
ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ 09-10-2026
ਗੋਲੂ ਕਾ ਮੋੜ, 8 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਡਾ. ਐਚ.ਐਸ. ਆਂਵਲਾ ਫਾਊਂਡੇਸ਼ਨ ਵਲੋਂ ਇਲਾਕਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 11 ਅਕਤੂਬਰ ਨੂੰ ਚੰਦਨ ਪੈਲਸ, ਗੁਰੂਹਰਸਹਾਏ ਵਿਖੇ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੀ ਸਿਹਤ ਸਲਾਹ ਦਿੱਤੀ ਜਾਵੇਗੀ। ਇਸ ਮੌਕੇ ਦਿਲ ਦੇ ਰੋਗ, ਔਰਤਾਂ ਦੇ ਰੋਗ, ਕੈਂਸਰ, ਨੱਕ-ਕੰਨ-ਗਲਾ, ਪੇਟ ਤੇ ਜਿਗਰ, ਚਮੜੀ, ਦਿਮਾਗ ਤੇ ਰੀੜ੍ਹ ਦੀ ਹੱਡੀ, ਹੱਡੀਆਂ, ਪਿਸ਼ਾਬ ਤੇ ਗੁਰਦਿਆਂ ਤੋਂ ਇਲਾਵਾ ਨਵਜਾਤ ਬੱਚਿਆਂ ਤੇ ਬਾਲ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਇਸ ਤੋਂ ਇਲਾਵਾ ਜਨਰਲ ਓ.ਪੀ.ਡੀ. ਤੇ ਐਮਰਜੈਂਸੀ ਸੇਵਾਵਾਂ ਲਈ ਵੀ ਡਾਕਟਰਾਂ ਦੀ ਟੀਮ ਮੌਜੂਦ ਰਹੇਗੀ। ਕੈਂਪ ਦੌਰਾਨ ਬਲੱਡ ਟੈੱਸਟ, ਬਲੱਡ ਸ਼ੂਗਰ, ਈ.ਸੀ.ਜੀ., ਹੱਡੀਆਂ ਵਿਚ ਕੈਲਸ਼ੀਅਮ ਦੀ ਜਾਂਚ ਤੇ ਜਿਗਰ ਨਾਲ ਸਬੰਧਿਤ ਜਾਂਚਾਂ ਸਮੇਤ ਵੱਖ-ਵੱਖ ਲੋੜੀਂਦੇ ਟੈੱਸਟ ਮੁਫ਼ਤ ਕੀਤੇ ਜਾਣਗੇ । ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਸਬੰਧੀ ਲੋੜੀਂਦੀ ਜਾਂਚ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਅਖੰਡ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂਹਰਸਹਾਏ ਦੇ ਗੁਰਦੁਆਰਿਆਂ ’ਚ ਸਮਾਗਮ ਸ਼ੁਰੂ
Ad Position 24