08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ’ਚ ਜਿੱਤੇ 36 ਤਗਮੇ

ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ਖੇਡ ਦੇ ਮੈਦਾਨ ਵਿਚ ਅਨੁਸ਼ਾਸਨ, ਤਕਨੀਕ ਅਤੇ ਜਜ਼ਬੇ ਦੇ ਸੁਮੇਲ ਨਾਲ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਦੇ ਖਿਡਾਰੀਆਂ ਨੇ ਇਤਿਹਾਸ ਰਚਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 36 ਤਗਮੇ ਆਪਣੇ ਨਾਮ ਕੀਤੇ।

Ad Position 21
No active advertisement
ਅਜੀਤ ਡੈਸਕ 09-10-2026
ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ਖੇਡ ਦੇ ਮੈਦਾਨ ਵਿਚ ਅਨੁਸ਼ਾਸਨ, ਤਕਨੀਕ ਅਤੇ ਜਜ਼ਬੇ ਦੇ ਸੁਮੇਲ ਨਾਲ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਦੇ ਖਿਡਾਰੀਆਂ ਨੇ ਇਤਿਹਾਸ ਰਚਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 36 ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਮੈਡਲਾਂ ਵਿਚ 27 ਸੋਨੇ, 7 ਚਾਂਦੀ ਤੇ 2 ਕਾਂਸੀ ਦੇ ਤਗਮੇ ਸ਼ਾਮਲ ਹਨ। ਵਿਸ਼ੇਸ਼ ਤੌਰ ’ਤੇ 27 ਸੋਨ ਤਗਮਾ ਜੇਤੂ ਖਿਡਾਰੀਆਂ ਦੀ ਚੋਣ ਸਿੱਧੀ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ ਜਿਸ ਨਾਲ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇੱਕ ਹੋਰ ਸੁਨਹਿਰੀ ਅਧਿਆਇ ਜੁੜ ਗਿਆ ਹੈ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਵੁਸ਼ੂ ਕੋਚ ਮਨਦੀਪ ਸਰਾਂ ਦੀ ਅਣਥੱਕ ਮਿਹਨਤ ਤੇ ਰਣਨੀਤਕ ਮਾਰਗਦਰਸ਼ਨ ਰਿਹਾ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਰਾਜ ਪੱਧਰ ਲਈ ਚੁਣੇ ਗਏ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਤੇ ਸੰਘਰਸ਼ ਦੀ ਭਾਵਨਾ ਪੈਦਾ ਕਰਦੀਆਂ ਹਨ। ਇਹ ਪ੍ਰਦਰਸ਼ਨ ਸਕੂਲ ਦੇ ਮਜ਼ਬੂਤ ਖੇਡ ਸਭਿਆਚਾਰ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਗਗਨ ਚੁੱਘ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਸੀ.ਆਰ.ਐੱਮ.ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਸ਼ੁਰੂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Ad Position 24