08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅੱਖਾਂ ਦੀ ਰੌਸ਼ਨੀ ਬਚਾਉਣ ਲਈ ਮਾਹਿਰ ਡਾਕਟਰ ਤੋਂ ਕਰਵਾਓ ਜਾਂਚ- ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ‘ਆਪਣੀਆਂ ਅੱਖਾਂ ਨਾਲ ਪਿਆਰ ਕਰੋ’ ਥੀਮ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਅੱਖਾਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ‘ਆਪਣੀਆਂ ਅੱਖਾਂ ਨਾਲ ਪਿਆਰ ਕਰੋ’ ਥੀਮ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਅੱਖਾਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਗਿਆ। ਸਮਾਗਮ ਦੌਰਾਨ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ’ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਹ ਦਿਨ ਹਰ ਸਾਲ ਅਕਤੂਬਰ ਮਹੀਨੇ ਦੇ ਦੂਜੇ ਵੀਰਵਾਰ ਨੂੰ ਮਨਾਇਆ ਜਾਂਦਾ ਹੈ। ਅੱਖਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ਾਲੂ ਸਾਮਰੀਆ ਨੇ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੇ ਨੇਤਰਦਾਨ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੀਵਾਲੀ ’ਤੇ ਪਟਾਕੇ ਨਾ ਚਲਾਉਣ ਅਤੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਦੀ ਸਲਾਹ ਦਿੱਤੀ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ ਤੇ ਦਿਵੇਸ਼ ਕੁਮਾਰ ਨੇ ਅੱਖਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 20 ਮਿੰਟ ਸਕਰੀਨ ਦੇਖਣ ਤੋਂ ਬਾਅਦ 20 ਸੈਕੰਡ ਦਾ ਬਰੇਕ ਲੈ ਕੇ 20 ਫੁੱਟ ਦੂਰ ਕਿਸੇ ਚੀਜ਼ ’ਤੇ ਨਜ਼ਰ ਟਿਕਾਉਣੀ ਚਾਹੀਦੀ ਹੈ, ਜਿਸ ਨਾਲ ਅੱਖਾਂ ’ਤੇ ਜ਼ਿਆਦਾ ਤਣਾਅ ਨਹੀਂ ਪੈਂਦਾ। ਇਸ ਮੌਕੇ ਅਮਨ ਕੰਬੋਜ, ਅਲਕਾ ਠੁਕਰਾਲ, ਜੋਤੀ ਮੈਡਮ, ਰਤਨ ਕਟਾਰੀਆ ਅਤੇ ਸਕੂਲੀ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਈ ਦਹਾਕੇ ਰਾਜ ਕਰਨ ਵਾਲਾ ਜਾਖੜ ਪਰਿਵਾਰ ਅਬੋਹਰ ਲਈ ਮੁੱਢਲੀਆਂ ਸਹੂਲਤਾਂ ਵੀ ਉਪਲੱਬਧ ਨਹੀਂ ਕਰਵਾ ਸਕਿਆ-ਉਪਕਾਰ ਸਿੰਘ ਜਾਖੜ ਅਗਲੀ ਖ਼ਬਰ ਪਿੰਡ ਸੋਹਣਾ ਸਾਂਦੜ ਵਿਖੇ ਝੋਨੇ ਦੀ ਰਹਿੰਦ- ਖੂੰਹਦ ਨਾ ਸਾੜਨ ਸੰਬੰਧੀ ਜਾਗਰੂਕਤਾ ਮੀਟਿੰਗ
Ad Position 24