ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਸੰਗਰੂਰ ਰੈਲੀ ਦੀਆਂ ਤਿਆਰੀਆਂ ਹੋਈਆਂ ਮੁਕੰਮਲ
ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਅਬੋਹਰ ਦੀ ਨਹਿਰੀ ਕਾਲੋਨੀ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਾਰ-ਵਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ।
ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਅਬੋਹਰ ਦੀ ਨਹਿਰੀ ਕਾਲੋਨੀ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਾਰ-ਵਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਰੈਲੀ ਦੇ ਦਬਾਅ ਸਦਕਾ ਪਿਛਲੇ ਦਿਨੀਂ ਹੋਈ ਮੀਟਿੰਗ ਦੌਰਾਨ ਵੀ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਰਕਾਰ ਵਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਗਈ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀ ਇਸ ਨੀਤੀ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਅਬੋਹਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ।