ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਸ਼ਾਨਦਾਰ ਪ੍ਰਾਪਤੀ ਲਈ ਕੀਤਾ ਸਨਮਾਨਿਤ
ਜਲਾਲਾਬਾਦ 9 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿੱਤ ਗਗਨੇਜਾ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.
ਜਲਾਲਾਬਾਦ 9 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿੱਤ ਗਗਨੇਜਾ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਵੱਲੋਂ ਜਾਨਵੀ ਨੂੰ ਸਨਮਾਨਿਤ ਕੀਤਾ ਗਿਆ। ਜਾਨਵੀ ਦੀ ਮਿਹਨਤ ਅਤੇ ਸਮਰਪਣ ਨੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਉਸ ਨੂੰ ਵਧਾਈ ਦਿੰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਵਲੋਂ ਜਾਨਵੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਗਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਸਫਲਤਾਵਾਂ ਹਾਸਲ ਕਰੇਗੀ।