ਮਜ਼ਦੂਰਾਂ ਤੇ ਉਸਾਰੀ ਕਿਰਤੀਆਂ ਲਈ ਜਾਗਰੂਕਤਾ ਕੈਂਪ ਅੱਜ
ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ)- ਉਸਾਰੀ ਦੇ ਕੰਮਾਂ ਨਾਲ ਜੁੜੇ ਮਜ਼ਦੂਰਾਂ ਤੇ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਦੇ ਉਦੇਸ਼ ਨਾਲ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿਸਟਰਡ ਏਟਕ) ਵਲੋਂ 10 ਅਕਤੂਬਰ ਨੂੰ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਯੂਨੀਅਨ ਦੇ ਨੁਮਾਇੰਦੇ ਪਰਮਜੀਤ ਢਾਬਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ 11 ਵਜੇ ਤੱਕ ਐਫ.
ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ)- ਉਸਾਰੀ ਦੇ ਕੰਮਾਂ ਨਾਲ ਜੁੜੇ ਮਜ਼ਦੂਰਾਂ ਤੇ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਦੇ ਉਦੇਸ਼ ਨਾਲ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿਸਟਰਡ ਏਟਕ) ਵਲੋਂ 10 ਅਕਤੂਬਰ ਨੂੰ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਯੂਨੀਅਨ ਦੇ ਨੁਮਾਇੰਦੇ ਪਰਮਜੀਤ ਢਾਬਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ 11 ਵਜੇ ਤੱਕ ਐਫ.ਐਫ. ਰੋਡ ’ਤੇ ਬੱਬਲੂ ਐਨਕਲੇਵ ਦੇ ਸਾਹਮਣੇ ਸਥਿਤ ਵਿਸ਼ਵਕਰਮਾ ਮੰਦਰ ਵਿਚ ਲਗਾਇਆ ਜਾਵੇਗਾ। ਕੈਂਪ ਦਾ ਉਦਘਾਟਨ ਜਲਾਲਾਬਾਦ ਦੇ ਲੇਬਰ ਇੰਸਪੈਕਟਰ ਸੌਰਵ ਕਪੂਰ ਕਰਨਗੇ। ਪਰਮਜੀਤ ਢਾਬਾਂ ਨੇ ਦੱਸਿਆ ਕਿ ਰਾਜ ਮਿਸਤਰੀਆਂ, ਮਜ਼ਦੂਰਾਂ, ਤਰਖਾਣਾਂ, ਪਲੰਬਰ, ਇਲੈਕਟ੍ਰੀਕਲ, ਪੇਂਟਰਾਂ, ਪੱਥਰ ਤੇ ਟਾਈਲਾਂ ਲਗਾਉਣ ਵਾਲਿਆਂ, ਸਰਿਆ ਬੰਨ੍ਹਣ ਵਾਲਿਆਂ ਤੇ ਲੋਹੇ ਦਾ ਕੰਮ ਕਰਨ ਵਾਲੇ ਕਿਰਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨਾ ਇਸ ਉਪਰਾਲੇ ਦਾ ਮੁੱਖ ਮਕਸਦ ਹੈ।