ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਵਿਚ ਨਹਿਰ ਦੀ ਝਾਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਕੱਲਰ ਖੇੜਾ ਚੌਕੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ।
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਵਿਚ ਨਹਿਰ ਦੀ ਝਾਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਕੱਲਰ ਖੇੜਾ ਚੌਕੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਉਸ ਦੀ ਪਛਾਣ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। (ਬਾਕੀ ਸਫ਼ਾ 7 ’ਤੇ)