ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਕਬੱਡੀ ਤੇ ਤੀਰ ਅੰਦਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਅਬੋਹਰ 10 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਡੀ. ਏ.
ਅਬੋਹਰ 10 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਡੀ.ਏ.ਵੀ. ਰਾਸ਼ਟਰੀ ਖੇਡਾਂ 2026-27 ਅਧੀਨ ਰਾਜ ਪੱਧਰੀ ਮੁਕਾਬਲੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਜਲੰਧਰ ਵਿਖੇ ਕਰਵਾਏ ਗਏ। ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਕਬੱਡੀ ਅਤੇ ਤੀਰ-ਅੰਦਾਜ਼ੀ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਰਾਜ ਪੱਧਰੀ ਕਬੱਡੀ ਮੁਕਾਬਲਾ ਜਿੱਤਿਆ। ਦੋਵਾਂ ਟੀਮਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ, ਉਨ੍ਹਾਂ ਨੂੰ ਰਾਸ਼ਟਰੀ ਮੁਕਾਬਲੇ ਲਈ ਚੁਣਿਆ ਗਿਆ। ਇੰਡੀਅਨ ਰਾਊਂਡ ਤੀਰ ਅੰਦਾਜ਼ੀ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਸਮੂਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿਚ, ਨਵੀਨ ਕੁਮਾਰ ਨੇ ਸੋਨ ਤਗਮਾ, ਸਮਰ ਬਿਸ਼ਨੋਈ ਨੇ ਚਾਂਦੀ ਦਾ ਤਗਮਾ ਅਤੇ ਨਕਸ਼ ਬੈਨੀਵਾਲ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਟੀਮ ਨੇ ਟੀਮ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ। ਅੰਡਰ-17 ਲੜਕਿਆਂ ਦੇ ਵਰਗ ਵਿਚ, ਰਮਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਕੁੜੀਆਂ ਦੇ ਵਰਗ ’ਚ ਹਰਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ, ਪਾਵਨੀ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ, ਅਤੇ ਨੂਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਈਸ਼ਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸਕੂਲ ਨੇ ਟੀਮ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ।