11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿਵਲ ਹਸਪਤਾਲ ਫ਼ਾਜ਼ਿਲਕਾ ਤੇ ਅਬੋਹਰ ਦਾ ਡਾਇਰੈਕਟਰ ਡਾ. ਸੁਨੀਲ ਬੰਸਲ ਨੇ ਕੀਤਾ ਦੌਰਾ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬੰਸਲ ਨੇ ਸਿਵਲ ਹਸਪਤਾਲ ਫ਼ਾਜ਼ਿਲਕਾ ਤੇ ਅਬੋਹਰ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬੰਸਲ ਨੇ ਸਿਵਲ ਹਸਪਤਾਲ ਫ਼ਾਜ਼ਿਲਕਾ ਤੇ ਅਬੋਹਰ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ ਸਰਜਨ ਡਾ.ਕਵਿਤਾ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਤੇ ਐੱਸ.ਐਮ . ਓ. ਡਾ. ਐਰਿਕ ਐਡੀਸਨ ਸਮੇਤ ਹੋਰ ਸਿਹਤ ਅਧਿਕਾਰੀ ਮੌਜੂਦ ਸਨ। ਡਾ.ਬੰਸਲ ਨੇ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਲੈਬ, ਫਾਰਮੇਸੀ, ਵਾਰਡਾਂ ਤੇ ਟੀਕਾਕਰਨ ਕੇਂਦਰ ਸਮੇਤ ਵੱਖ-ਵੱਖ ਸ਼ਾਖਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ। ਪ੍ਰਬੰਧਾਂ ’ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਤੋਂ ਬਾਅਦ ਉਨ੍ਹਾਂ ਸਿਵਲ ਹਸਪਤਾਲ ਅਬੋਹਰ ਦਾ ਵੀ ਦੌਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ‘ਵੀਰ ਗਾਥਾ 6.0’ ਤਹਿਤ ਬਹਾਦਰੀ ਤੇ ਰਾਸ਼ਟਰੀ ਸੇਵਾ ਦਾ ਸੰਦੇਸ਼ ਦਿੱਤਾ ਅਗਲੀ ਖ਼ਬਰ ਲੋਕਤੰਤਰ ਦੀ ਮਰਿਆਦਾ ਤੇ ਵੋਟ ਦੇ ਅਧਿਕਾਰ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਡਾ.ਸੁਹਾਨੀ ਡੋਡਾ
Ad Position 24