ਅਬੋਹਰ ਦੇ ਸਰਕਾਰੀ ਸਕੂਲ ਵਿਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ
ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਸਕੂਲਾਂ ਤੇ ਪਰਿਵਾਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਅਬੋਹਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸੁੁਹਾਨੀ ਡੋਡਾ ਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਸਕੂਲਾਂ ਤੇ ਪਰਿਵਾਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਅਬੋਹਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸੁੁਹਾਨੀ ਡੋਡਾ ਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਤੇ ਰਚਨਾਤਮਿਕ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਗਿਆ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲ ਭਵਿੱਖ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਇਸ ਮੌਕੇ ਕਰਨ ਵਧਵਾ, ਸੁਨੀਲ ਸਚਦੇਵਾ, ਕਾਕਾ ਸਿੰਘ ਆਦਿ ਹਾਜ਼ਰ ਸਨ।