ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਪੱਟੀ ਪੂਰਨ ਵਿਖੇ ਨਵੀਆਂ ਬਣਾਈਆਂ ਗਈਆਂ ਇੰਟਰਲਾਕ ਗਲੀਆਂ-ਨਾਲੀਆਂ ਤੇ ਪਿੰਡ ਤੋਂ ਢਾਣੀ ਆਜ਼ਾਦ ਸਿੰਘ ਤੱਕ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਅਭੁੱਨ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤੀ ਫਿਰਨੀ ਦਾ ਵੀ ਉਦਘਾਟਨ ਕੀਤਾ।
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਪੱਟੀ ਪੂਰਨ ਵਿਖੇ ਨਵੀਆਂ ਬਣਾਈਆਂ ਗਈਆਂ ਇੰਟਰਲਾਕ ਗਲੀਆਂ-ਨਾਲੀਆਂ ਤੇ ਪਿੰਡ ਤੋਂ ਢਾਣੀ ਆਜ਼ਾਦ ਸਿੰਘ ਤੱਕ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਅਭੁੱਨ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤੀ ਫਿਰਨੀ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਪਿਤਾ ਖਜ਼ਾਨ ਸਿੰਘ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਤੇ ‘ਆਪ’ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।