ਮਾਨਸਿਕ ਰੋਗਾਂ ਸੰਬੰਧੀ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਐਰਿਕ ਦੀ ਅਗਵਾਈ ਹੇਠ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਆਰਮੀ ਕੈਂਟ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ, ਤਣਾਅ ਘਟਾਉਣਾ ਤੇ ਮਾਨਸਿਕ ਸਮੱਸਿਆਵਾਂ ਨਾਲ ਜੁੜੀਆਂ ਸਮਾਜਿਕ ਬੁਰਾਈਆਂ ਤੇ ਭਰਮ-ਭੁਲੇਖਿਆਂ ਨੂੰ ਦੂਰ ਕਰਨਾ ਹੈ। ਕੌਂਸਲਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਅੱਜ-ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ, ਕੰਮ ਦੇ ਬੋਝ, ਆਰਥਿਕ ਤੇ ਪਰਿਵਾਰਕ ਚਿੰਤਾਵਾਂ ਕਾਰਨ ਮਾਨਸਿਕ ਸਿਹਤ ’ਤੇ ਬੁਰਾ ਅਸਰ ਪੈ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ’ਚ ਲਗਾਤਾਰ ਉਦਾਸੀ, ਵਧੇਰੇ ਬੇਚੈਨੀ, ਨੀਂਦ ਨਾ ਆਉਣਾ ਜਾਂ ਚਿੜਚਿੜਾਪਣ ਵਰਗੇ ਲੱਛਣ ਦਿਖਾਈ ਦੇਣ ਤਾਂ ਇਸ ਨੂੰ ਕਮਜ਼ੋਰੀ ਨਾ ਸਮਝ ਕੇ ਤੁਰੰਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।