13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫ਼ਾਜ਼ਿਲਕਾ ’ਚ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.

Ad Position 21
No active advertisement
ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। ਅਜੀਤ ਤਸਵੀਰ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਕਰਨਬੀਰ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹੇ ਭਰ ’ਚ ’ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ, ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੇ ਸਰਕਾਰੀ ਦਫ਼ਤਰਾਂ, ਥਾਣਿਆਂ, ਡਾਕਖ਼ਾਨੇ, ਪੁਲਿਸ ਲਾਈਨ ਤੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ’ਚ ਮੱਛਰਾਂ ਦੇ ਲਾਰਵੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਿੱਥੇ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਬਾਰਸ਼ ਦਾ ਪਾਣੀ ਖੜ੍ਹਾ ਰਹਿਣ ਨਾਲ ਮੱਛਰਾਂ ਦਾ ਵਾਧਾ ਹੁੰਦਾ ਹੈ, ਜਿਸ ਨਾਲ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਡਾ. ਕਰਨਬੀਰ ਸਿੰਘ ਨੇ ਕਿਹਾ ਕਿ ਹਫ਼ਤੇ ’ਚ ਇੱਕ ਵਾਰ ਕੂਲਰਾਂ ਨੂੰ ਸਾਫ਼ ਕਰਕੇ ਸੁਕਾਇਆ ਜਾਵੇ, ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ
Ad Position 24