ਨਗਰ ਨਿਗਮ ਨੇ ਸਾਢੇ 3 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਮੋਟਰ ਲਗਾਈ, ਕਈ ਇਲਾਕਿਆਂ ’ਚੋਂ ਨਿਕਾਸੀ ਸਮੱਸਿਆ ਤੋਂ ਮਿਲੇਗੀ ਰਾਹਤ
ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਅਤੇ ਮੇਅਰ ਪੂਜਾ ਵਧਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਰਹਿਣ ਯੋਗ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨਗਰ ਨਿਗਮ ਵਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਕੌਂਸਲਰ ਡਾ.
ਜ
ਜਾਣਕਾਰੀ ਦਿੰਦੇ ਹੋਏ ਕੌਂਸਲਰ ਤੇ ਨਗਰ ਨਿਗਮ ਮੁਲਾਜ਼ਮ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
13-10-2026
ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਅਤੇ ਮੇਅਰ ਪੂਜਾ ਵਧਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਰਹਿਣ ਯੋਗ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨਗਰ ਨਿਗਮ ਵਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਕੌਂਸਲਰ ਡਾ.ਮੁਕੇਸ਼ ਨੇ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਜਲ-ਥਲ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਪੁਰਾਣੀ ਮੋਟਰ ਦੀ ਥਾਂ ਨਵੀਂ ਮੋਟਰ ਲਗਵਾਈ ਗਈ ਹੈ। ਇਸ ’ਤੇ ਲਗਭਗ ਸਾਢੇ 3 ਲੱਖ ਰੁਪਏ ਦੀ ਲਾਗਤ ਆਈ ਹੈ। ਕੌਂਸਲਰ ਡਾ.ਮੁਕੇਸ਼ ਨੇ ਦੱਸਿਆ ਕਿ ਗੰਗਾਨਗਰ ਰੋਡ, ਖ਼ਾਸ ਕਰਕੇ ਕੰਧਵਾਲਾ ਰੋਡ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ 5-6 ਸਾਲਾਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਣੀ ਹੋਈ ਸੀ। ਪਾਣੀ ਇਕੱਠਾ ਹੋਣ ਤੇ ਓਵਰਫ਼ਲੋ ਦੀ ਸਮੱਸਿਆ ਕਾਰਨ ਸਥਾਨਕ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਰਾਜੀਵ ਨਗਰ, ਦੁਰਗਾ ਨਗਰੀ, ਚੰਡੀਗੜ੍ਹ ਮੁਹੱਲਾ, ਦਸਮੇਸ਼ ਨਗਰ, ਤਾਰਾ ਅਸਟੇਟ ਤੇ ਆਸ-ਪਾਸ ਦੀਆਂ ਗਲੀਆਂ ਵਿਚ ਵੀ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਲੱਗੀ ਮੋਟਰ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ ਸੀ। ਮੋਟਰ ਚਲਾਉਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਨਹੀਂ ਹੋ ਪਾਉਂਦੀ ਸੀ ਜਿਸ ਕਾਰਨ ਪਾਣੀ ਇਕੱਠਾ ਹੋ ਜਾਂਦਾ ਸੀ ਤੇ ਓਵਰਫ਼ਲੋ ਦੀ ਸਥਿਤੀ ਪੈਦਾ ਹੋ ਜਾਂਦੀ ਸੀ। ਇਸ ਕਾਰਨ ਇਲਾਕਾ ਵਾਸੀਆਂ ਨੂੰ ਵਾਰ-ਵਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵਲੋਂ ਨਵੀਂ ਮੋਟਰ ਲਗਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੱਤਿਆਵਾਨ ਸ਼ਾਕਿਆ, ਬਲਜੀਤ ਧਾਲੀਵਾਲ, ਸਤੀਸ਼ ਨਰੂਲਾ ਆਦਿ ਹਾਜ਼ਰ ਸਨ।