ਖੇਡਾਂ ਵਤਨ ਪੰਜਾਬ ਦੀਆਂ ’ਚ ਗੋਪੀ ਚੰਦ ਕਾਲਜ ਦੀ ਪਾਰੁਲ ਨੇ ਜਿੱਤਿਆ ਸੋਨ ਤਗਮਾ
ਅਬੋਹਰ,13 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਬੀ. ਏ.
ਅਬੋਹਰ,13 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਪਾਰੁਲ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ਤਹਿਤ ਕਰਵਾਈ ਗਈ ਰਾਜ ਪੱਧਰੀ ਵੁਸ਼ੂ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਹ ਮੁਕਾਬਲਾ ਬਟਾਲਾ, ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿਚ ਪਾਰੁਲ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਸਫਲਤਾ ਵਿਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ.ਅਨੀਤਾ ਸਿੰਘ ਅਤੇ ਪ੍ਰੋ.ਮੀਨੂ ਸ਼ਰਮਾ ਦਾ ਮਾਰਗਦਰਸ਼ਨ ਵੀ ਅਹਿਮ ਰਿਹਾ। ਉਨ੍ਹਾਂ ਦੀ ਹੌਂਸਲਾ-ਅਫਜ਼ਾਈ ਅਤੇ ਸਹਿਯੋਗ ਸਦਕਾ ਵਿਦਿਆਰਥਣਾਂ ਨੂੰ ਖੇਡਾਂ ਵਿਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਦੇ ਹਨ। ਪਾਰੁਲ ਦੀ ਇਹ ਪ੍ਰਾਪਤੀ ਉਸ ਦੀ ਲਗਨ, ਲਗਾਤਾਰ ਅਭਿਆਸ ਅਤੇ ਖੇਡਾਂ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ। ਇਸ ਮੌਕੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਅਨੀਤਾ ਸਿੰਘ, ਵਿਦਿਆਰਥਣ ਪਾਰੁਲ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।