13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲਦੇਵ ਸਿੰਘ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਡੀ. ਐਨ.

Ad Position 21
No active advertisement
ਕਾਂਗਰਸ ਪਾਰਟੀ ਦੇ ਚੇਅਰਮੈਨ ਬਲਦੇਵ ਸਿੰਘ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ 14-10-2026
ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਡੀ.ਐਨ.ਟੀ. ਟਾਸਕ ਫੋਰਸ ਦੇ ਚੇਅਰਮੈਨ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦਾਅਵੇਦਾਰ ਬਲਦੇਵ ਸਿੰਘ ਵਲੋਂ ਨਵ-ਨਿਯੁਕਤ ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਨ ’ਤੇ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਚੇਅਰਮੈਨ ਬਲਦੇਵ ਸਿੰਘ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਸੀਟ ’ਤੇ 1992, 2002, 2017 ਵਿਚ ਕਾਂਗਰਸ ਪਾਰਟੀ ਜਿੱਤਦੀ ਰਹੀ ਹੈ। ਉਹ ਵੀ ਇਸ ਵਾਰ ਕਾਂਗਰਸ ਪਾਰਟੀ ਵਲੋਂ 2027 ਵਿਚ ਬੱਲੂਆਣਾ ਹਲਕੇ ਤੋਂ ਚੋਣ ਲੜਨ ਦੇ ਇੱਛੁਕ ਹਨ। ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਮੈਦਾਨ ਵਿਚ ਉਤਾਰਦੀ ਹੈ ਤਾਂ ਉਹ ਇਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਹਿਰੂ ਪਾਰਕ ਵਿਚ 2 ਰੋਜ਼ਾ ਵਿਲੱਖਣ ਯੋਗਾ ਕੈਂਪ ਦੀ ਹੋਈ ਸਮਾਪਤੀ ਅਗਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲੇ ’ਚ ਜੇਤੂ ਰਹੀਆਂ
Ad Position 24