ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇਕ ਸਾਲ ਮੁਕੰਮਲ
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇਕ ਸਾਲ ਪੂਰਾ ਹੋਣ ਮੌਕੇ ਨਵੀਂ ਦਿੱਲੀ ਸਥਿਤ ਪੂਸਾ ਕੈਂਪਸ ਵਿਖੇ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 100 ਚੁਣੇ ਹੋਏ ਜ਼ਿਲ੍ਹਿਆਂ ਵਿਚ ਯੋਜਨਾ ਅਧੀਨ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ।
ਜ
ਜਾਣਕਾਰੀ ਦਿੰਦੇ ਹੋਏ ਅਗਾਂਹਵਧੂ ਕਿਸਾਨ। ਅਜੀਤ ਤਸਵੀਰ
14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇਕ ਸਾਲ ਪੂਰਾ ਹੋਣ ਮੌਕੇ ਨਵੀਂ ਦਿੱਲੀ ਸਥਿਤ ਪੂਸਾ ਕੈਂਪਸ ਵਿਖੇ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 100 ਚੁਣੇ ਹੋਏ ਜ਼ਿਲ੍ਹਿਆਂ ਵਿਚ ਯੋਜਨਾ ਅਧੀਨ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ। ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਮੁੱਖ ਉਦੇਸ਼ ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਸੀ ਤਾਲਮੇਲ ਨਾਲ ਲਾਗੂ ਕਰਕੇ ਖੇਤੀਬਾੜੀ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਿਸੇ ਇਕ ਫ਼ਸਲ ਜਾਂ ਵਿਭਾਗ ਤੱਕ ਸੀਮਿਤ ਨਾ ਹੋ ਕੇ ਖੇਤੀਬਾੜੀ ਉਤਪਾਦਕਤਾ ਵਿਚ ਵਾਧਾ ਕਰਨ, ਸਿੰਚਾਈ ਸਹੂਲਤਾਂ ਵਿਚ ਸੁਧਾਰ ਲਿਆਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਖੇਤੀ ਉਤਪਾਦਾਂ ਦੇ ਭੰਡਾਰਨ ਦੀ ਸਮਰੱਥਾ ਵਧਾਉਣ, ਕਿਸਾਨਾਂ ਲਈ ਕਰਜ਼ੇ ਦੀ ਉਪਲਬਧਤਾ ਸੁਖਾਲੀ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ’ਤੇ ਕੇਂਦਰਿਤ ਹੈ। ਇਸ ਸਮਾਗਮ ਵਿਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਯੋਜਨਾ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਫ਼ਾਜ਼ਿਲਕਾ ਜ਼ਿਲ੍ਹੇ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ, ਜੋ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਲਈ ਮਾਣ ਵਾਲੀ ਗੱਲ ਹੈ। ਰਾਸ਼ਟਰੀ ਪੱਧਰ ਦੇ ਇਸ ਸਮਾਗਮ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਖੇਤੀਬਾੜੀ ਖੇਤਰ ਨਾਲ ਸਬੰਧਿਤ ਪ੍ਰਮੁੱਖ ਅਧਿਕਾਰੀਆਂ, ਵਿਗਿਆਨੀਆਂ ਅਤੇ ਅਗਾਂਹਵਧੂ ਕਿਸਾਨ ਨੇ ਭਾਗ ਲਿਆ। ਇਨ੍ਹਾਂ ਵਿਚ ਸ਼੍ਰੀਮਤੀ ਬਬੀਤਾ ਕਲੇਰ (ਆਈ.ਏ.ਐੱਸ, ਕਮਿਸ਼ਨਰ ਖੇਤੀਬਾੜੀ,ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ, ਖੇਤੀਬਾੜੀ ਵਿਗਿਆਨੀ ਡਾ. ਅਰਵਿੰਦ ਅਹਲਾਵਤ, ਖੇਤੀਬਾੜੀ ਵਿਕਾਸ ਅਫ਼ਸਰ ਲਵਪ੍ਰੀਤ ਸਿੰਘ ਅਤੇ ਫ਼ਾਜ਼ਿਲਕਾ ਦੇ ਅਗਾਂਹਵਧੂ ਕਿਸਾਨ ਬਲਜੀਤ ਸਿੰਘ ਸ਼ਾਮਿਲ ਸਨ। ਯੋਜਨਾ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਬਿਹਤਰ ਸਹੂਲਤਾਂ ਅਤੇ ਆਮਦਨ ਦੇ ਨਵੇਂ ਮੌਕੇ ਮੁਹੱਈਆ ਕਰਵਾਉਣਾ ਹੈ। ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਖੇਤੀਬਾੜੀ ਦੀ ਉਤਪਾਦਕਤਾ ਵਧਾਉਣ, ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਫ਼ਾਜ਼ਿਲਕਾ ਜ਼ਿਲ੍ਹੇ ਦੇ ਕੰਮਾਂ ਦੀ ਰਾਸ਼ਟਰੀ ਪੱਧਰ ’ਤੇ ਹੋਈ ਸ਼ਲਾਘਾ ਜ਼ਿਲ੍ਹੇ ਲਈ ਵਿਸ਼ੇਸ਼ ਮਾਣ ਵਾਲੀ ਪ੍ਰਾਪਤੀ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ , ਖੇਤੀਬਾੜੀ ਵਿਭਾਗ, ਵਿਗਿਆਨੀਆਂ, ਹੋਰ ਸਬੰਧਿਤ ਵਿਭਾਗਾਂ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ।