14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਜਲਾਲਾਬਾਦ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਮਰਥਨ

ਜਲਾਲਾਬਾਦ, 14 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿਚ ਪੈਦਾ ਹੋਏ ਰੋਸ ਦੇ ਮੱਦੇਨਜ਼ਰ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਜਲਾਲਾਬਾਦ ਦੀਆਂ ਸਮੂਹ ਜਥੇਬੰਦੀਆਂ, ਵਪਾਰ ਮੰਡਲ, ਕਿਸਾਨ ਯੂਨੀਅਨਾਂ ਤੇ ਵੱਖ-ਵੱਖ ਸਮਾਜਿਕ ਤੇ ਹੋਰ ਸੰਸਥਾਵਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਜਲਾਲਾਬਾਦ, 14 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿਚ ਪੈਦਾ ਹੋਏ ਰੋਸ ਦੇ ਮੱਦੇਨਜ਼ਰ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਜਲਾਲਾਬਾਦ ਦੀਆਂ ਸਮੂਹ ਜਥੇਬੰਦੀਆਂ, ਵਪਾਰ ਮੰਡਲ, ਕਿਸਾਨ ਯੂਨੀਅਨਾਂ ਤੇ ਵੱਖ-ਵੱਖ ਸਮਾਜਿਕ ਤੇ ਹੋਰ ਸੰਸਥਾਵਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮਾਨਸਾ ਵਿਖੇ ਬੀਤੇ ਦਿਨ ਇਸ ਮਾਮਲੇ ਨੂੰ ਲੈ ਕੇ ਹੋਏ ਰੋਸ ਪ੍ਰਦਰਸ਼ਨਾਂ ਤੇ ਉਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਨੇ ਮਾਮਲੇ ਨੂੰ ਹੋਰ ਚਰਚਾ ’ਚ ਲਿਆ ਦਿੱਤਾ ਹੈ। ਜਲਾਲਾਬਾਦ ਦੀਆਂ ਜਥੇਬੰਦੀਆਂ ਤੇ ਵਪਾਰਕ ਵਰਗ ਵਲੋਂ 15 ਅਕਤੂਬਰ ਦੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਲੋਕਾਂ ਨੂੰ ਇਸ ਸੱਦੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵਲੋਂ ਵੀ ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇੱਕਜੁੱਟਤਾ ਪ੍ਰਗਟਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸਵ.ਕਾਂਤੀ ਭਾਰਦਵਾਜ ਦੀ ਪਤਨੀ ਦਾ ਦਿਹਾਂਤ, ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Ad Position 24