ਦਿੱਲੀ ਪਬਲਿਕ ਸਕੂਲ ਅਬੋਹਰ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਕੀਤਾ ਦੂਜਾ ਸਥਾਨ ਹਾਸਿਲ
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਦਿੱਲੀ ਪਬਲਿਕ ਸਕੂਲ ਅਬੋਹਰ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵਿਆ ਨੇ 42 ਕਿੱਲੋਗਰਾਮ ਭਾਰ ਵਰਗ ਵਿਚ ਆਪਣੀ ਪ੍ਰਤਿਭਾ, ਮਿਹਨਤ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਦਿੱਲੀ ਪਬਲਿਕ ਸਕੂਲ ਅਬੋਹਰ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵਿਆ ਨੇ 42 ਕਿੱਲੋਗਰਾਮ ਭਾਰ ਵਰਗ ਵਿਚ ਆਪਣੀ ਪ੍ਰਤਿਭਾ, ਮਿਹਨਤ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਸ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ਵੇਤਾ ਜਸੂਜਾ ਨੇ ਨਵਿਆ ਗਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਰਾਟੇ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਹਿੰਮਤ, ਇਕਾਗਰਤਾ ਤੇ ਮੁਸ਼ਕਲ ਹਾਲਾਤ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ। ਦਿੱਲੀ ਪਬਲਿਕ ਸਕੂਲ ਅਬੋਹਰ ਦੇ ਹੈੱਡ ਆਫ਼ ਸਕੂਲ ਰਾਜੀਵ ਬਿਸ਼ਨੋਈ ਨੇ ਨਵਿਆ ਦੀ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈ ਗਈ ਸੂਬਾ ਪੱਧਰੀ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ।