17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਧਾਰਮਿਕ ਸਮਾਗਮ ਕਰਵਾਇਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਸਨਾਤਨ ਧਰਮ ਅਰੋੜਾਵੰਸ਼ ਗੀਤਾ ਭਵਨ ਮੰਦਰ ਵਿਚ ਸ਼ਾਰਦੀ ਨਵਰਾਤਰਿਆਂ ਦਾ ਪਾਵਨ ਤਿਉਹਾਰ ਬੜੀ ਧੂਮਧਾਮ, ਸ਼ਰਧਾ ਤੇ ਭਗਤੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਮੰਦਰ ਵਿਚ ਮਾਤਾਵਾਂ-ਭੈਣਾਂ ਵਲੋਂ ਸ਼ਰਧਾਪੂਰਵਕ ਸ੍ਰੀ ਰਾਮਾਇਣ ਦੇ ਪਾਠ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਸਨਾਤਨ ਧਰਮ ਅਰੋੜਾਵੰਸ਼ ਗੀਤਾ ਭਵਨ ਮੰਦਰ ਵਿਚ ਸ਼ਾਰਦੀ ਨਵਰਾਤਰਿਆਂ ਦਾ ਪਾਵਨ ਤਿਉਹਾਰ ਬੜੀ ਧੂਮਧਾਮ, ਸ਼ਰਧਾ ਤੇ ਭਗਤੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਮੰਦਰ ਵਿਚ ਮਾਤਾਵਾਂ-ਭੈਣਾਂ ਵਲੋਂ ਸ਼ਰਧਾਪੂਰਵਕ ਸ੍ਰੀ ਰਾਮਾਇਣ ਦੇ ਪਾਠ ਕੀਤੇ ਜਾ ਰਹੇ ਹਨ। ਰੋਜ਼ਾਨਾ ਸ਼ਾਮ 3 ਵਜੇ ਤੋਂ 5:30 ਵਜੇ ਤੱਕ ਪਾਠ ਕੀਤਾ ਜਾਂਦਾ ਹੈ। ਮੰਦਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੱਕੜ ਨੇ ਦੱਸਿਆ ਕਿ ਸ੍ਰੀ ਰਾਮਾਇਣ ਦੇ ਪਾਠ ਦਾ ਭੋਗ 19 ਅਕਤੂਬਰ ਸੋਮਵਾਰ ਨੂੰ ਸਵੇਰੇ 10:30 ਵਜੇ ਸ਼ਰਧਾ ਤੇ ਵਿਧੀ-ਵਿਧਾਨ ਨਾਲ ਪਾਇਆ ਜਾਵੇਗਾ। ਇਸ ਪਾਵਨ ਮੌਕੇ ਸ੍ਰੀ ਰਾਮਾਇਣ ਦੇ ਪਾਠ ਕਰਨ ਵਾਲੀਆਂ ਸਾਰੀਆਂ ਮਾਤਾਵਾਂ-ਭੈਣਾਂ ਨੂੰ ਸ੍ਰੀ ਗੀਤਾ ਭਵਨ ਮੰਦਰ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੀਨੀਅਰ ਚਾਰਟਰਡ ਅਕਾਊਂਟੈਂਟ ਰਜਤ ਧੂੜੀਆ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸ੍ਰੀ ਰਾਮਾਇਣ ਦੇ ਭੋਗ ਉਪਰੰਤ ਖੁੱਲ੍ਹੇ ਭੰਡਾਰੇ ਦਾ ਪ੍ਰਬੰਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ, ਪਰਾਲੀ ਪ੍ਰਬੰਧਨ ’ਤੇ ਦਿੱਤਾ ਜ਼ੋਰ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ
Ad Position 24