ਡਾ. ਸੁਹਾਨੀ ਡੋਡਾ ਨੇ ਅਬੋਹਰ ਦਫ਼ਤਰ ’ਚ ਹਲਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਅਬੋਹਰ ਸਥਿਤ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਸਾਥੀਆਂ ਅਤੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ।
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਅਬੋਹਰ ਸਥਿਤ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਸਾਥੀਆਂ ਅਤੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਹਲਕੇ ਦੇ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੈ। ਉਨ੍ਹਾਂ ਆਏ ਹੋਏ ਸਾਰੇ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੱਢਿਆ ਜਾਵੇਗਾ।