ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ’ਚ ‘ਡਰਾਈ ਡੇਅ’ ਤਹਿਤ ਡੇਂਗੂ ਰੋਕੂ ਮੁਹਿੰਮ ਚਲਾਈ
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਹੁਕਮਾਂ ’ਤੇ ਡਾ.
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਹੁਕਮਾਂ ’ਤੇ ਡਾ. ਕਰਨਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ‘ਸ਼ੁੱਕਰਵਾਰ-ਡਰਾਈ ਡੇਅ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐਂਟੀ-ਲਾਰਵਾ ਗਤੀਵਿਧੀਆਂ ਕਰਵਾਈਆਂ। ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਡੇਂਗੂ ਦੇ ਲੱਛਣਾਂ, ਫੈਲਣ ਦੇ ਕਾਰਨਾਂ ਅਤੇ ਇਸ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਐਨ.ਵੀ.ਬੀ.ਡੀ.ਸੀ.ਪੀ.ਟੀਮ ਨੇ ਸਕੂਲ ਦੇ ਵੱਖ-ਵੱਖ ਹਿੱਸਿਆਂ, ਕੂਲਰਾਂ, ਗਮਲਿਆਂ ਤੇ ਪਾਣੀ ਵਾਲੀਆਂ ਥਾਵਾਂ ਦੀ ਜਾਂਚ ਕੀਤੀ। ਪ੍ਰਿੰਸੀਪਲ ਸੁਤੰਤਰ ਪਾਠਕ ਅਤੇ ਸਕੂਲ ਪ੍ਰਬੰਧਕਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਕੂਲ ਵਿਹੜੇ ਵਿਚ ਕਿਤੇ ਵੀ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਵਿਕੀ ਕੁਮਾਰ, ਸਵਰਨ ਸਿੰਘ, ਮਨਜੋਤ ਸਿੰਘ, ਵਿਕਾਸ ਕੰਬੋਜ, ਰਾਜੇਸ਼ ਠੁਕਰਾਲ ਅਤੇ ਐਨ.ਵੀ.ਬੀ.ਡੀ.ਸੀ.ਪੀ. ਟੀਮ ਦੇ ਮੈਂਬਰ ਹਾਜ਼ਰ ਸਨ।