17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿੱਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਸਕੂਲ ਆਫ਼ ਐਮੀਂਨੈਂਸ ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੁਕਬਾਲੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿੱਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਸਕੂਲ ਆਫ਼ ਐਮੀਂਨੈਂਸ ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੁਕਬਾਲੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦਾ ਆਗਾਜ਼ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਦੇ ਗਾਇਣ ਨਾਲ ਕੀਤਾ ਗਿਆ। ਸ਼ੁਰੂਆਤ ਵਿਚ ਖੋਜ ਅਫ਼ਸਰ ਪਰਮਿੰਦਰ ਸਿੰਘ ਨੇ ਸਮੂਹ ਅਧਿਆਪਕਾਂ, ਬੱਚਿਆਂ ਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਉਨ੍ਹਾਂ ਵੱਲੋਂ ਮੁਕਾਬਲੇ ਦੀ ਰੂਪ-ਰੇਖਾ ਤੇ ਨਿਯਮਾਂ ਬਾਰੇ ਚਾਨਣ ਪਾਇਆ ਗਿਆ। ਇਸ ਮੁਕਾਬਲੇ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਕਵਿਤਾ ਰਚਨਾ, ਕਵਿਤਾ ਗਾਇਣ, ਲੇਖ ਰਚਨਾ ਤੇ ਕਹਾਣੀ ਰਚਨਾ ਵੱਖ-ਵੱਖ 4 ਮੁਕਾਬਲਿਆਂ ’ਚ ਹਿੱਸਾ ਲਿਆ। ਇਸ ਮੁਕਾਬਲੇ ਵਿਚ ਦੀ ਜੱਜਮੈਂਟ ਸ੍ਰੀਮਤੀ ਮੀਨਾ ਮਹਿਰੋਕ, ਵਿਕਾਸ ਕੰਬੋਜ, ਮੋਹਨ ਲਾਲ, ਗਗਨਜੋਤ ਕੌਰ, ਸੁਖਪ੍ਰੀਤ ਕੌਰ, ਸ੍ਰੀਮਤੀ ਕਵਿਤਾ ਰਾਣੀ ਤੇ ਹਰਿੰਦਰ ਕੌਰ ਦੁਆਰਾ ਕੀਤੀ ਗਈ। ਮੁੱਖ ਮਹਿਮਾਨ ਦੇ ਤੌਰ ’ਤੇ ਹਰੀਚੰਦ ਕੰਬੋਜ ਪ੍ਰਿੰਸੀਪਲ ਸਕੂਲ ਆਫ਼ ਐਂਮੀਨੈਂਸ ਫ਼ਾਜ਼ਿਲਕਾ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ.ਪਰਵਿੰਦਰ ਕੁਮਾਰ ਬਲਾਕ ਨੋਡਲ ਅਫ਼ਸਰ ਫ਼ਾਜ਼ਿਲਕਾ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਰਹੇ। ਮਹਿਮਾਨਾਂ ਤੇ ਜੱਜਾਂ ਨੂੰ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਪਰਮਿੰਦਰ ਸਿੰਘ ਖੋਜ ਅਫ਼ਸਰ ਵਲੋਂ ਸਮੂਹ ਅਧਿਆਪਕਾਂ ਤੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ‘ਐਜੂ-ਵਿਜ਼ਨਰੀ ਐਵਾਰਡ 2026’ ਨਾਲ ਸਨਮਾਨਿਤ ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ਵਿਖੇ ‘ਪ੍ਰੀਕਸ-2026’ ਪ੍ਰੀਖਿਆ ਕਰਵਾਈ
Ad Position 24