16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕੀਤਾ

ਜਲਾਲਾਬਾਦ, 16 ਅਕਤੂਬਰ (ਜਸਕਰਨ ਸਿੰਘ ਤਨੇਜਾ)- ਡਾਇਟੀਸ਼ੀਅਨ ਸੁਖਮਨਪ੍ਰੀਤ ਕੌਰ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਪੌਸ਼ਟਿਕ ਭੋਜਨ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 17-10-2026
ਜਲਾਲਾਬਾਦ, 16 ਅਕਤੂਬਰ (ਜਸਕਰਨ ਸਿੰਘ ਤਨੇਜਾ)- ਡਾਇਟੀਸ਼ੀਅਨ ਸੁਖਮਨਪ੍ਰੀਤ ਕੌਰ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਪੌਸ਼ਟਿਕ ਭੋਜਨ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਸਿਹਤਮੰਦ ਸਰੀਰ ਤੇ ਸਿਹਤਮੰਦ ਮਨ ਲਈ ਸਹੀ ਭੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਜੰਕ ਫੂਡ, ਡੀਪ ਫਰਾਈ ਆਈਟਮਾਂ ਤੇ ਗੈਰ-ਸਿਹਤਮੰਦ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਬਚਣ ਅਤੇ ਆਪਣੀ ਰੋਜ਼ਾਨਾ ਦੀ ਰੁਟੀਨ ਵਿਚ ਫਲ, ਹਰੀਆਂ ਸਬਜ਼ੀਆਂ, ਦਾਲਾਂ ਅਤੇ ਪੌਸ਼ਟਿਕ ਭੋਜਨ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਸੁਖਮਨਪ੍ਰੀਤ ਕੌਰ ਦੇ ਪਿਤਾ ਸਰਦਾਰ ਸਰਬਜੀਤ ਸਿੰਘ ਵੀ ਇਸ ਮੌਕੇ ’ਤੇ ਮੌਜੂਦ ਸਨ। ਉਨ੍ਹਾਂ ਨੇ ਸਕੂਲ ਦੀ ਤਰੱਕੀ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਅਨਿਲ ਵਲੇਚਾ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਨੂਰਸਮੰਦ ਇਲਾਕੇ ਵਿਚ ਲੋਕ ਮਿਲਣੀਆਂ ਕਰਕੇ ਸੰਦੀਪ ਭੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਸਮਾਜ ਸੁਧਾਰਕ ਹਜ਼ਾਰੀ ਲਾਲ ਰਿਣਵਾ ਨੂੰ ਸ਼ਰਧਾ ਦੇ ਫ਼ੁੱਲ ਭੇਟ
Ad Position 24