18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

ਮੰਡੀ ਅਰਨੀਵਾਲਾ, 17 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਅਰਨੀਵਾਲਾ ਇਲਾਕੇ ਦੇ ਨਾਮੀ ਸਕੂਲ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਸਾਨਵੀ ਕੰਬੋਜ ਨੇ ਸ਼ਾਟਪੁੱਟ ਵਿਚ ਸੋਨ ਤਗਮਾ, ਦੀਕਸ਼ਾ ਨੇ ਚਾਂਦੀ ਦਾ ਤਗਮਾ ਜਿੱਤਿਆ ਤੇ ਕੁਸਮ ਰਾਣੀ ਨੇ 100 ਮੀਟਰ ਦੌੜ ਵਿਚ ਕਾਂਸੇ ਦਾ ਤਗਮਾ ਜਿੱਤ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਹੋਈਆਂ ਖੇਡਾਂ ਵਿਚ ਬੱਚਿਆਂ ਨੇ ਕਈ ਸੋਨ ਤੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦੀ ਝੋਲੀ ਪਾਏ ਸਨ ਤੇ ਇਸ ਸਾਲ ਵੀ ਬੱਚਿਆਂ ਨੇ ਬਲਾਕ ਵਿਚ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰ ਤੇ ਪ੍ਰਵੇਸ਼ ਕੀਤਾ ਹੈ ਤੇ ਪੁਰਾਣੀ ਰੀਤ ਨੂੰ ਬਰਕਰਾਰ ਰੱਖਿਆ ਹੈ।

Ad Position 21
No active advertisement
ਅਜੀਤ ਡੈਸਕ 18-10-2026
ਮੰਡੀ ਅਰਨੀਵਾਲਾ, 17 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਅਰਨੀਵਾਲਾ ਇਲਾਕੇ ਦੇ ਨਾਮੀ ਸਕੂਲ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਸਾਨਵੀ ਕੰਬੋਜ ਨੇ ਸ਼ਾਟਪੁੱਟ ਵਿਚ ਸੋਨ ਤਗਮਾ, ਦੀਕਸ਼ਾ ਨੇ ਚਾਂਦੀ ਦਾ ਤਗਮਾ ਜਿੱਤਿਆ ਤੇ ਕੁਸਮ ਰਾਣੀ ਨੇ 100 ਮੀਟਰ ਦੌੜ ਵਿਚ ਕਾਂਸੇ ਦਾ ਤਗਮਾ ਜਿੱਤ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਹੋਈਆਂ ਖੇਡਾਂ ਵਿਚ ਬੱਚਿਆਂ ਨੇ ਕਈ ਸੋਨ ਤੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦੀ ਝੋਲੀ ਪਾਏ ਸਨ ਤੇ ਇਸ ਸਾਲ ਵੀ ਬੱਚਿਆਂ ਨੇ ਬਲਾਕ ਵਿਚ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰ ਤੇ ਪ੍ਰਵੇਸ਼ ਕੀਤਾ ਹੈ ਤੇ ਪੁਰਾਣੀ ਰੀਤ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਇਸ ਜਿੱਤ ਦਾ ਸਿਹਰਾ ਸਕੂਲ ਸਟਾਫ਼ ਤੇ ਬੱਚਿਆਂ ਦੀ ਮਿਹਨਤ ਨੂੰ ਦਿੱਤਾ ਅਤੇ ਭਵਿੱਖ ਵਿਚ ਜ਼ਿਲ੍ਹਾ, ਸਟੇਟ, ਨੈਸ਼ਨਲ ਜਿੱਤਣ ਲਈ ਬੱਚਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ 65ਵੀਂ ਬਟਾਲੀਅਨ ਬੀ.ਐੱਸ.ਐਫ. ਵਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਫ਼ੌਜ ’ਚ ਭਰਤੀ ਤੋਂ ਪਹਿਲਾਂ ਦਾ ਸਿਖਲਾਈ ਕੈਂਪ ਸਫਲਤਾ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲੀਆ ਨਿਸ਼ਾਨ- ਪੀਰ ਮੁਹੰਮਦ/ਤਲਵੰਡੀ
Ad Position 24