ਹਰੀਪੁਰਾ ਵਿਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ)- ਹਲਕਾ ਅਬੋਹਰ ਦੇ ਪਿੰਡ ਹਰੀਪੁਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਡਾ.
ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ)- ਹਲਕਾ ਅਬੋਹਰ ਦੇ ਪਿੰਡ ਹਰੀਪੁਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਸਮਾਗਮ ਵਿਚ ਪਹੁੰਚੇ ਪਿੰਡ ਵਾਸੀਆਂ ਵਲੋਂ ਦਿੱਤੇ ਪਿਆਰ, ਸਤਿਕਾਰ ਤੇ ਆਸ਼ੀਰਵਾਦ ਲਈ ਦਿਲੋਂ ਧੰਨਵਾਦ ਕੀਤਾ। ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਰਾਹੀਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਤੇ ਉਨ੍ਹਾਂ ਦੇ ਹੱਕਾਂ ਲਈ ਕੰਮ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਯਤਨ ਜਾਰੀ ਰਹਿਣਗੇ।