ਮਮਤਾ ਲਾਧੂਕਾ ਬਣੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਇਕਾਈ ਫ਼ਾਜ਼ਿਲਕਾ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਨੂੰ ਵਿਦਾਇਗੀ ਦਿੰਦਿਆਂ ਮਮਤਾ ਲਾਧੂਕਾ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਇਕਾਈ ਫ਼ਾਜ਼ਿਲਕਾ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਨੂੰ ਵਿਦਾਇਗੀ ਦਿੰਦਿਆਂ ਮਮਤਾ ਲਾਧੂਕਾ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਲਾਹਨਤ ਪੱਤਰ ਦੇਣ ਦੇ ਸੱਦੇ ’ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਆਪ ਸਰਕਾਰ ਦੇ ਪੋਸਟਰ ਪਾੜਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾ ਆਗੂ ਹਰਵੀਰ ਕੌਰ ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਵਿੱਤ ਸਕੱਤਰ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਵਿਰੁੱਧ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ ਨੇ ਕਿਹਾ ਕਿ ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ ਚ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਦਾ ਰੋਹ ਵੱਡੇ ਪੱਧਰ ’ਤੇ ਦੇਖਣ ਨੂੰ ਮਿਲ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ.ਜੀ.ਪੀ. ਅਸਤੀਫ਼ਾ ਦੇਣ ਤੇ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ। ਇਸ ਮੌਕੇ ਕਮਲਜੀਤ ਮੁਹਾਰ ਖੀਵਾ, ਮਮਤਾ ਲਾਧੂਕਾ, ਦਿਲਕਰਨ ਰਤਨਪੁਰਾ, ਜਸਵਿੰਦਰ ਲਾਧੂਕਾ ਤੇ ਪ੍ਰਵੀਨ ਸਮੇਤ ਜ਼ਿਲ੍ਹਾ ਕਮੇਟੀ ਦੇ ਮੈਂਬਰ ਹਾਜ਼ਰ ਸਨ।