18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਹਲਕਾ ਜਲਾਲਾਬਾਦ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਵਿਕਾਸ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ। ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਬਲਾਕ ਅਰਨੀਵਾਲਾ ਵਿਖੇ 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੀ ਲਾਗਤ ਵਾਲੇ ਤਿੰਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।

Ad Position 21
No active advertisement
ਬਲਾਕ ਅਰਨੀਵਾਲਾ ਵਿਖੇ 3.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ। ਅਜੀਤ ਤਸਵੀਰ 18-10-2026
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਵਿਕਾਸ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ। ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਬਲਾਕ ਅਰਨੀਵਾਲਾ ਵਿਖੇ 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੀ ਲਾਗਤ ਵਾਲੇ ਤਿੰਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ’ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07 ਲੱਖ ਰੁਪਏ ਤੇ ਨਗਰ ਪੰਚਾਇਤ ਦੇ ਇੱਕ ਹੋਰ ਮੁੱਖ ਪ੍ਰੋਜੈਕਟ ਲਈ 131.82 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਲਾਕੇ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਤੀਜੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਨਗਰ ਕੌਂਸਲ ਅਰਨੀਵਾਲਾ ਦੇ ਪ੍ਰਧਾਨ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਨੁਮਾਇੰਦੇ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 76 ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮਮਤਾ ਲਾਧੂਕਾ ਬਣੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ
Ad Position 24