19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡਰੱਗ ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਧਾਰਨ ਲਈ ਯਤਨ ਕੀਤੇ ਜਾ ਰਹੇ ਹਨ- ਨਵਦੀਪ ਕੰਧਵਾਲੀਆ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਫਿਲੌਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਪਤਾਨਾਂ, ਡੀ. ਪੀ.

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਫਿਲੌਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਪਤਾਨਾਂ, ਡੀ.ਪੀ.ਆਰ.ਓਜ, ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਮੁਹਿੰਮ ਦੇ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ ਪਾਸੇ ਜਾਗਰੂਕਤਾ ਕੈਂਪ ਲਗਾ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਸੁਧਾਰਨ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਡਰੱਗ ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਧਾਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਖੰਡਰ ਤੇ ਬੇਕਾਰ ਪਈਆਂ ਇਮਾਰਤਾਂ ਨੂੰ ਠੀਕ ਕਰਕੇ ਵਰਤੋਂ ਵਿਚ ਲਿਆਉਣ, ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਸਖ਼ਤੀ ਵਧਾਉਣ ਤੇ ਨਾਕਾਬੰਦੀ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ -ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮੈਡੀਕਲ ਨਸ਼ੇ ਤੇ ‘ਚਿੱਟੇ’ ਨੂੰ ਰੋਕਣ ਲਈ ਸਖ਼ਤ ਐਕਸ਼ਨ ਲਵੇ ਸੂਬਾ ਸਰਕਾਰ- ਬੀ.ਕੇ.ਯੂ.
Ad Position 24