20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੇਲ੍ਹ ਵਾਰਡਨ ਦੀ ਭਰਤੀ ਦੇ ਪ੍ਰੀਖਿਆ ਪਾਸ ਨੌਜਵਾਨਾਂ ਵਲੋਂ ਨਿਯੁਕਤੀ ਪੱਤਰਾਂ ਲਈ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਜੇਲ੍ਹ ਵਾਰਡਨ ਦੀ ਭਰਤੀ ਲਈ ਸਾਲ 2025 ਵਿਚ ਲਿਖਤੀ ਪ੍ਰੀਖਿਆ ਤੇ ਹੋਰ ਟੈੱਸਟ ਪਾਸ ਕਰ ਚੁੱਕੇ ਨੌਜਵਾਨਾਂ ਵਲੋਂ ਨਿਯੁਕਤੀ ਪੱਤਰ ਮਿਲਣ ਵਿਚ ਹੋ ਰਹੀ ਦੇਰੀ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਦੌਰਾਨ ਵੱਖ-ਵੱਖ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਪਹੁੰਚ ਕੇ ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਪੂਰਨ ਸਮਰਥਨ ਕੀਤਾ ਗਿਆ।

Ad Position 21
No active advertisement
ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਜੇਲ੍ਹ ਵਾਰਡਨ ਭਰਤੀ ਦੇ ਪ੍ਰੀਖਿਆ ਪਾਸ ਨੌਜਵਾਨ। ਤਸਵੀਰ-ਬਲਜੀਤ ਸਿੰਘ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਜੇਲ੍ਹ ਵਾਰਡਨ ਦੀ ਭਰਤੀ ਲਈ ਸਾਲ 2025 ਵਿਚ ਲਿਖਤੀ ਪ੍ਰੀਖਿਆ ਤੇ ਹੋਰ ਟੈੱਸਟ ਪਾਸ ਕਰ ਚੁੱਕੇ ਨੌਜਵਾਨਾਂ ਵਲੋਂ ਨਿਯੁਕਤੀ ਪੱਤਰ ਮਿਲਣ ਵਿਚ ਹੋ ਰਹੀ ਦੇਰੀ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਦੌਰਾਨ ਵੱਖ-ਵੱਖ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਪਹੁੰਚ ਕੇ ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਪੂਰਨ ਸਮਰਥਨ ਕੀਤਾ ਗਿਆ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿਚ ਕਰੀਬ 450 ਨੌਜਵਾਨਾਂ ਨੇ ਸਾਲ 2025 ਦੀ ਜੇਲ੍ਹ ਵਾਰਡਨ ਭਰਤੀ ਲਈ ਸਾਰੇ ਜ਼ਰੂਰੀ ਟੈੱਸਟ ਪਾਸ ਕੀਤੇ ਹਨ ਤੇ ਉਨ੍ਹਾਂ ਦਾ ਅੰਤਿਮ ਨਤੀਜਾ ਵੀ ਐਲਾਨਿਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਡਿਊਟੀ ’ਤੇ ਜੁਆਇਨ ਨਹੀਂ ਕਰਵਾਇਆ ਜਾ ਰਿਹਾ। ਨੌਜਵਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਉਨ੍ਹਾਂ ਦੀ ਨਿਯੁਕਤੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਹ ਲੰਮੇ ਸਮੇਂ ਤੋਂ ਗੰਭੀਰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਨੌਜਵਾਨਾਂ ਨੇ ਦੱਸਿਆ ਕਿ ਉਹ ਆਪਣੀ ਜਾਇਜ਼ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਸੌਂਪ ਚੁੱਕੇ ਹਨ ਪਰ ਹਰ ਵਾਰ ਵਿਸ਼ਵਾਸ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੀ ਉਨ੍ਹਾਂ ਨੂੰ ਮਜਬੂਰਨ ਸੜਕਾਂ ’ਤੇ ਉੱਤਰ ਕੇ ਪ੍ਰਦਰਸ਼ਨ ਕਰਨ ਦਾ ਰਾਹ ਚੁਣਨਾ ਪਿਆ ਹੈ। ਆਗੂ ਈਸ਼ਵਰ ਲਾਲ ਨੇ ਦੱਸਿਆ ਕਿ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਵਿਖੇ ਇਹ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਨੂੰ ਜੇਲ੍ਹ ਵਾਰਡਨ ਦੇ ਅਹੁਦਿਆਂ ’ਤੇ ਜੁਆਇਨ ਨਾ ਕਰਵਾਇਆ ਤਾਂ ਇਸ ਸੰਘਰਸ਼ ਨੂੰ ਪੰਜਾਬ ਪੱਧਰ ’ਤੇ ਲਿਜਾਇਆ ਜਾਵੇਗਾ ਤੇ ਤਿੱਖਾ ਰੋਸ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਰਕੇਸ਼ ਕੁਮਾਰ, ਅੰਕੁਸ਼ ਕੁਮਾਰ, ਸਾਜਨ ਕੁਮਾਰ, ਅਕਸ਼ੇ ਕੁਮਾਰ, ਗੌਰਵ ਕੰਬੋਜ, ਸੰਦੀਪ ਭੱਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਅਗਲੀ ਖ਼ਬਰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ -ਡਿਪਟੀ ਕਮਿਸ਼ਨਰ
Ad Position 24