ਕਰਨ ਗਿਲਹੋਤਰਾ ਨੇ ਕ੍ਰਿਕਟ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਕਲੱਬ ਨੂੰ ਭੇਟ ਕੀਤੀ ਕ੍ਰਿਕਟ ਕਿੱਟ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਫ਼ਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲੈਦਰ ਬਾਲ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕ ਕਮੇਟੀ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ।
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਫ਼ਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲੈਦਰ ਬਾਲ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕ ਕਮੇਟੀ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਖਿਡਾਰੀਆਂ ਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਕਰਨ ਗਿਲਹੋਤਰਾ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖੇਡਾਂ ਨੂੰ ਹੁਲਾਰਾ ਦੇਣ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਕਲੱਬ ਨੂੰ ਇੱਕ ਕ੍ਰਿਕਟ ਕਿੱਟ ਵੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਅਟੁੱਟ ਅੰਗ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਤੇ ਸਥਾਨਕ ਖਿਡਾਰੀਆਂ ਵਲੋਂ ਕਰਨ ਗਿਲਹੋਤਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।