20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਬਾਂਡੀਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਭੱਟੀ ਨੇ ਫੁੱਟਬਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਂਡੀਵਾਲਾ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਂਡੀਵਾਲਾ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ ਤੇ ਟੀਮ ਭਾਵਨਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਬਾਂਡੀਵਾਲਾ ਦੇ ਸਰਪੰਚ ਰਵਿੰਦਰ ਪਾਲ ਬਿੱਟੂ, ਸਰਪੰਚ ਮਦਨ ਲਾਲ ਮੁਰਾਦ ਵਾਲਾ, ਸਰਪੰਚ ਮਹਿੰਦਰ ਕੁਮਾਰ ਨਵਾਂ ਸਿਵਾਨਾ, ਸਰਪੰਚ ਓਮ ਪ੍ਰਕਾਸ਼ ਪੁਰਾਣਾ ਸਿਵਾਨਾ, ਸਰਪੰਚ ਹਰਜੀਤ ਸਿੰਘ, ਬਚਨ ਪ੍ਰਧਾਨ, ਸਮਾਜ ਸੇਵੀ ਸ਼ਾਕਾ, ਚੇਅਰਮੈਨ ਬਲਜਿੰਦਰ, ਕੁਲਦੀਪ, ਸਰਪੰਚ ਰਾਜੇਸ਼ ਅਤੇ ਸਰਪੰਚ ਦਰਸ਼ਨ ਲਾਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਖੂਸ਼ਾਹ ਦੇ ਨੰਨ੍ਹੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਰੰਗਲਾ ਪੰਜਾਬ ਸਕੀਮ ਅਧੀਨ ਫ਼ਾਜ਼ਿਲਕਾ ’ਚ ਕਾਮਰੇਡ ਵਧਾਵਾ ਰਾਮ ਦੇ ਨਾਂਅ ’ਤੇ ਬਣੇਗੀ ਆਧੁਨਿਕ ਲਾਇਬ੍ਰੇਰੀ
Ad Position 24