ਵਿਧਾਇਕ ਸਵਨਾ ਵਲੋਂ ਨਗਰ ਕੌਂਸਲ ਦਫ਼ਤਰ ਫ਼ਾਜ਼ਿਲਕਾ ਵਿਖੇ ਮੀਟਿੰਗ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਨਗਰ ਕੌਂਸਲ ਦਫ਼ਤਰ ਫ਼ਾਜ਼ਿਲਕਾ ਵਿਖੇ ਡੀ. ਐੱਸ.
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਨਗਰ ਕੌਂਸਲ ਦਫ਼ਤਰ ਫ਼ਾਜ਼ਿਲਕਾ ਵਿਖੇ ਡੀ.ਐੱਸ.ਪੀ., ਐੱਸ.ਐੱਚ.ਓ. ਸਿਟੀ ਅਤੇ ਥਾਣਾ ਸਿਟੀ ਦੇ ਪੁਲਿਸ ਸਟਾਫ਼ ਨਾਲ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਕਿਉਂਕਿ ਅਜਿਹੇ ਲੋਕ ਸਮਾਜ ਵਿਰੋਧੀ ਅਨਸਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਕਰਕੇ ਜ਼ਮਾਨਤਾਂ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ’ਚ ਬਿਨਾਂ ਕਾਗ਼ਜ਼ਾਤ ਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਮੁਹਿੰਮ ਤੇਜ਼ ਕੀਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੇ ਅਨਸਰਾਂ ਦੀ ਕਿਸੇ ਵੀ ਸਿਫ਼ਾਰਸ਼ ਨੂੰ ਕਬੂਲ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਵਾਰਡ ਇੰਚਾਰਜ, ਬਲਾਕ ਪ੍ਰਧਾਨ ਅਤੇ ਚੇਅਰਮੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।