ਵਿਧਾਇਕਾਂ ਤੇ ਮੰਤਰੀਆਂ ਦੇ ਘਿਰਾਉ ਲਈ ਰਵਾਨਾ ਹੋਏ ਵਰਕਰ
ਅਬੋਹਰ, 19 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਨਾਲ ਸਬੰਧਿਤ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਭਰ ਵਿਚ ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਲਾਹਨਤ ਪੱਤਰ ਸੌਂਪਣ ਦੇ ਪ੍ਰੋਗਰਾਮ ਤਹਿਤ ਅਬੋਹਰ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਵਰਕਰ ਫ਼ਾਜ਼ਿਲਕਾ ਲਈ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਫ਼ੌਜੀ, ਸੇਵਾਦਾਰ ਸਵਰਨਜੀਤ ਸਿੰਘ, ਸ਼ੇਰ ਸਿੰਘ ਤੇ ਹੋਰ ਆਗੂਆਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਘਰ ਦੇ ਬਾਹਰ ਵੀ ਧਰਨਾ ਦੇਣ ਤੇ ਲਾਹਨਤ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਗਿਆ।
ਅਜੀਤ ਡੈਸਕ
20-10-2026