20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

3.05 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 20 ਅਕਤੂਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਨੇ 3. 05 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਮੱਲਾਂਵਾਲਾ, 20 ਅਕਤੂਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਨੇ 3.05 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਆਰਿਫ਼ ਕੇ ਦੇ ਸ਼ਮਸ਼ਾਨਘਾਟ ਦੇ ਗੇਟ ਨੇੜੇ ਪਹੁੰਚੀ ਤਾਂ ਅੰਦਰ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਉਸ ਨੇ ਆਪਣੀ ਲੋਅਰ ਦੀ ਖੱਬੀ ਜੇਬ ਵਿਚੋਂ ਕੋਈ ਚੀਜ਼ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.05 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਨਿਸ਼ਾਨ ਪੁੱਤਰ ਸਾਦਿਕ ਵਾਸੀ ਬਸਤੀ ਬਾਗ ਵਾਲੀ ਹਾਲ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਾਨਸਾ ’ਚ 4 ਹੋਰ ਦਵਾਈਆਂ ਦੀਆਂ ਦੁਕਾਨਾਂ ਸੀਲ੍ਹ
Ad Position 24