20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਜੈ ਦੀ ਮੌਤ ਦੇ ਇਨਸਾਫ਼ ਲਈ ਬੁੱਧਵਾਰ ਨੂੰ ਅਬੋਹਰ ਬੰਦ ਦਾ ਐਲਾਨ

ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਕੁੱਝ ਦਿਨ ਪਹਿਲਾਂ ਅਬੋਹਰ ਦੀ ਸੰਤ ਨਗਰੀ ਵਿਚ ਸਥਿਤ ਵਾਲਮੀਕਿ ਮੰਦਰ ਦੇ ਬਾਹਰ ਅਜੈ ’ਤੇ ਹੋਏ ਜਾਨਲੇਵਾ ਹਮਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਜੈ ਦੀ ਬੀਤੀ ਰਾਤ ਮੌਤ ਹੋ ਗਈ। ਉਸ ਨੂੰ ਪਹਿਲਾਂ ਇਲਾਜ ਲਈ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ ਪਰ ਹਾਲਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਲੁਧਿਆਣਾ ਤਬਦੀਲ ਕਰ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 21-10-2026
ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਕੁੱਝ ਦਿਨ ਪਹਿਲਾਂ ਅਬੋਹਰ ਦੀ ਸੰਤ ਨਗਰੀ ਵਿਚ ਸਥਿਤ ਵਾਲਮੀਕਿ ਮੰਦਰ ਦੇ ਬਾਹਰ ਅਜੈ ’ਤੇ ਹੋਏ ਜਾਨਲੇਵਾ ਹਮਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਜੈ ਦੀ ਬੀਤੀ ਰਾਤ ਮੌਤ ਹੋ ਗਈ। ਉਸ ਨੂੰ ਪਹਿਲਾਂ ਇਲਾਜ ਲਈ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ ਪਰ ਹਾਲਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਲੁਧਿਆਣਾ ਤਬਦੀਲ ਕਰ ਦਿੱਤਾ ਗਿਆ ਸੀ। ਅਜੈ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ। ਇਸ ਦੇ ਨਾਲ ਹੀ ਬੁੱਧਵਾਰ ਨੂੰ ਅਬੋਹਰ ਬੰਦ ਕਰਨ ਦਾ ਐਲਾਨ ਵੀ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਅਜੈ ’ਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਮਲਾ ਕਰਵਾਇਆ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸਾਜ਼ਿਸ਼ ਰਚਣ ਵਾਲਿਆਂ ਦੇ ਨਾਂ ਵੀ ਐੱਫ.ਆਈ.ਆਰ ਵਿਚ ਸ਼ਾਮਲ ਕੀਤੇ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਸਾਜ਼ਿਸ਼ਕਾਰਾਂ ਦੇ ਨਾਂ ਮਾਮਲੇ ਵਿਚ ਸ਼ਾਮਿਲ ਨਹੀਂ ਕੀਤੇ ਜਾਂਦੇ, ਤਦ ਤੱਕ ਧਰਨਾ ਜਾਰੀ ਰਹੇਗਾ ਅਤੇ ਅਜੈ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਜਾਵੇਗਾ। ਪੁਲਿਸ ਵਲੋਂ ਇਸ ਮਾਮਲੇ ਵਿਚ ਅਜੈ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੰਤ ਨਗਰੀ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਨੰਬਰ 307 ਮਿਤੀ 27 ਸਤੰਬਰ 2026 ਨੂੰ ਧਾਰਾ 109 ਅਤੇ 161(2) ਤਹਿਤ ਸਾਗਰ ਨੇਪਾਲੀ ਪੁੱਤਰ ਬਹਾਦਰ ਵਾਸੀ ਪਟੇਲ ਨਗਰ ਅਬੋਹਰ, ਵਿਸ਼ਾਲ ਉਰਫ਼ ਬਾਕਸਰ ਅਤੇ ਗੌਤਮ ਧਤਰਵਾਲ ਪੁੱਤਰ ਸ਼ੰਕਰ ਕੁਮਾਰ ਵਾਸੀ ਗਣੇਸ਼ਗੜ੍ਹ ਜ਼ਿਲ੍ਹਾ ਸ਼੍ਰੀ ਗੰਗਾਨਗਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਅਜੈ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਉਕਤ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਹੈ ਅਤੇ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਦਾ ਹੈ। ਇਸ ਦੌਰਾਨ ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਐੱਸ.ਪੀ ਅਬੋਹਰ ਸਤਿੰਦਰ ਕੁਮਾਰ ਅਤੇ ਡੀ.ਐੱਸ.ਪੀ ਅਬੋਹਰ ਹਰੀਸ਼ ਕੁਮਾਰ ਨੇ ਧਰਨੇ ’ਤੇ ਬੈਠੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹਾਲਾਂ ਕਿ ਪਰਿਵਾਰਕ ਮੈਂਬਰ ਪੁਲਿਸ ਦੇ ਇਸ ਭਰੋਸੇ ਨਾਲ ਸਹਿਮਤ ਨਹੀਂ ਹੋਏ ਅਤੇ ਸਾਜ਼ਿਸ਼ਕਾਰਾਂ ਦੇ ਨਾਂ ਐੱਫ.ਆਈ.ਆਰ ਵਿਚ ਸ਼ਾਮਿਲ ਕਰਨ ਦੀ ਮੰਗ ’ਤੇ ਅੜੇ ਹੋਏ ਹਨ, ਜਿਸ ਕਾਰਨ ਸਰਕਾਰੀ ਹਸਪਤਾਲ ਵਿਚ ਧਰਨਾ ਜਾਰੀ ਰਿਹਾ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦਿਵਾਉਣ ਦੇ ਨਾਂਅ ’ਤੇ ਮਾਰੀ ਲੱਖਾਂ ਦੀ ਠੱਗੀ, ਪਤੀ-ਪਤਨੀ ਨਾਮਜ਼ਦ ਅਗਲੀ ਖ਼ਬਰ ਕਬੱਡੀ ਮੈਚ ਦੌਰਾਨ ਸੰਦੀਪ ਸਿੰਘ ਭੱਟੀ ਨੇ ਖਿਡਾਰੀਆਂ ਨੂੰ 5,100 ਰੁਪਏ ਦੀ ਦਿੱਤੀ ਸਨਮਾਨ ਰਾਸ਼ੀ ਨੌਜਵਾਨਾਂ ਨੂੰ ਖੇਡਾਂ ਨ...
Ad Position 24