20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਹਾਕੀ ਦਾ ਨੁਮਾਇਸ਼ੀ ਮੈਚ, ਖੇਡ ਪ੍ਰੇਮੀਆਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ

ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026’ ਦੇ ਆਗਾਜ਼ ਤੋਂ ਪਹਿਲਾਂ ਕੱਢਿਆ ਜਾ ਰਿਹਾ ਟਰਾਫ਼ੀ ਟੂਰ 21 ਅਕਤੂਬਰ ਨੂੰ ਫ਼ਿਰੋਜ਼ਪੁਰ ਪਹੁੰਚੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਐਸਟਰੋਟਰਫ਼ ਵਿਖੇ ਨੁਮਾਇਸ਼ੀ ਮੈਚ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 21-10-2026
ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026’ ਦੇ ਆਗਾਜ਼ ਤੋਂ ਪਹਿਲਾਂ ਕੱਢਿਆ ਜਾ ਰਿਹਾ ਟਰਾਫ਼ੀ ਟੂਰ 21 ਅਕਤੂਬਰ ਨੂੰ ਫ਼ਿਰੋਜ਼ਪੁਰ ਪਹੁੰਚੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਐਸਟਰੋਟਰਫ਼ ਵਿਖੇ ਨੁਮਾਇਸ਼ੀ ਮੈਚ ਕਰਵਾਇਆ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਟਰਾਫ਼ੀ ਟੂਰ 21 ਅਕਤੂਬਰ ਨੂੰ ਸ਼ਾਮ 4 ਵਜੇ ਗੋਲੂ ਕਾ ਮੋੜ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਪਹੁੰਚੇਗਾ। ਇੱਥੇ ਟਰਾਫ਼ੀ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ ਅਤੇ ਅੰਤਰਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਹਾਕੀ ਦਾ ਨੁਮਾਇਸ਼ੀ ਮੈਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ 7 ਵਜੇ ਟਰਾਫ਼ੀ ਟੂਰ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਹਾਕੀ ਦੀ ਖੇਡ ਨੂੰ ਉਤਸ਼ਾਹਿਤ ਕਰਨ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਰੌਕੀ ਕਥੂਰੀਆ ਨੂੰ ਪੰਜਾਬ ਵਿਦਿਆਰਥੀ ਵਿੰਗ ਦਾ ਵਾਈਸ ਪ੍ਰਧਾਨ ਅਤੇ ਜਸ਼ਨ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਕ... ਅਗਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਅਂ ’ਤੇ ਜ਼ਮੀਨ ਹੜੱਪਣ ਵਾਲੇ ਟਰੈਵਲ ਏਜੰਟ ਦੀ ਅਗਾਊਂ ਜ਼ਮਾਨਤ ਖ਼ਾਰਿਜ
Ad Position 24