ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ ਧਾਰਮਿਕ ਸਮਾਗਮ ਕਰਵਾਇਆ
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਹੜੇ ਵਿਚ ਮਾਂ ਦੁਰਗਾ ਦੇ ਪਵਿੱਤਰ ਨਵਰਾਤਰਿਆਂ ਦੀ ਨੌਮੀ ਦੇ ਸ਼ੁੱਭ ਮੌਕੇ ਕੰਜਕ ਪੂਜਣ ਭਗਤੀ ਭਾਵ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਲਿਆ ਦੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਨੇ ਕੰਜਕਾਂ ਦਾ ਪੂਜਣ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਨਵਰਾਤਰਿਆਂ ਦੀ ਨੌਮੀ ਦਾ ਵਿਸ਼ੇਸ਼ ਧਾਰਮਿਕ ਮਹੱਤਵ ਹੈ ਜਿਸ ਦਿਨ ਛੋਟੀਆਂ ਕੰਨਿਆਂਵਾਂ ਨੂੰ ਮਾਂ ਦੁਰਗਾ ਦਾ ਸਰੂਪ ਮੰਨ ਕੇ ਪੂਜਿਆ ਜਾਂਦਾ ਹੈ। ਇਸੇ ਪਰੰਪਰਾ ਨੂੰ ਨਿਭਾਉਂਦਿਆਂ ਸਕੂਲ ’ਚ ਕੰਜਕਾਂ ਦਾ ਪੂਜਣ ਕਰਕੇ ਸਮੁੱਚੇ ਸਮਾਜ ਦੀ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ।