ਫ਼ਾਜ਼ਿਲਕਾ ਪਹੁੰਚਣ ’ਤੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਦਾ ਸ਼ਾਨਦਾਰ ਸਵਾਗਤ
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਚ ਹੋਣ ਜਾ ਰਹੇ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਦੇ ਟੂਰ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਟਰਾਫ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਰਸੀਵ ਕਰਕੇ ਘੱਲੂ ਦੇ ਖੇਡ ਸਟੇਡੀਅਮ ਵਿਖੇ ਲੈ ਕੇ ਪਹੁੰਚੇ। ਇਸ ਮੌਕੇ ਜ਼ਿਲ੍ਹੇ ਦੇ ਐੱਸ.
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਚ ਹੋਣ ਜਾ ਰਹੇ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਦੇ ਟੂਰ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਟਰਾਫ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਰਸੀਵ ਕਰਕੇ ਘੱਲੂ ਦੇ ਖੇਡ ਸਟੇਡੀਅਮ ਵਿਖੇ ਲੈ ਕੇ ਪਹੁੰਚੇ। ਇਸ ਮੌਕੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ, ਜੋ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਅੰਤਰਰਾਸ਼ਟਰੀ ਖਿਡਾਰੀ (ਕਪਤਾਨ) ਤੇ ਅਰਜੁਨ ਐਵਾਰਡੀ ਵੀ ਰਹਿ ਚੁੱਕੇ ਹਨ, ਦੀ ਮੌਜੂਦਗੀ ਵਿਚ ਟਰਾਫ਼ੀ ਦਾ ਨਿੱਘਾ ਸਵਾਗਤ ਕੀਤਾ ਗਿਆ। ਫ਼ਾਜ਼ਿਲਕਾ ਵਿਖੇ ਸਵਾਗਤੀ ਸਮਾਗਮ ਤੋਂ ਬਾਅਦ ਟਰਾਫ਼ੀ ਨੂੰ ਅਗਲੇ ਪੜਾਅ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਰਵਾਨਾ ਕਰ ਦਿੱਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਵਿਕਰਮ ਸਿੰਘ ਵੀ ਖ਼ਾਸ ਤੌਰ ’ਤੇ ਹਾਜ਼ਰ ਸਨ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਦੇ ਨੌਜਵਾਨਾਂ, ਖ਼ਾਸ ਕਰਕੇ ਹਾਕੀ ਨਾਲ ਜੁੜੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿਚ ਵੱਧ ਤੋਂ ਵੱਧ ਮਿਹਨਤ ਕਰਕੇ ਆਪਣੇ ਜ਼ਿਲ੍ਹੇ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰਨ। ਉਪਰੰਤ ਉਹ ਖੇਡ ਮੈਦਾਨ ਵਿਚ ਪਹੁੰਚੇ ਤੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕੌਮਾਂਤਰੀ ਟੂਰਨਾਮੈਂਟ ਪੰਜਾਬ ਦੇ ਜਲੰਧਰ ਤੇ ਮੋਹਾਲੀ ਵਿਖੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖੇਡ ਵਿਭਾਗ ਫ਼ਾਜ਼ਿਲਕਾ ਦੇ ਸੀਨੀਅਰ ਸਹਾਇਕ ਜਤਿੰਦਰ ਕੁਮਾਰ ਵੀ ਮੌਜੂਦ ਸਨ।