21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖੇਡਾਂ ਵਤਨ ਪੰਜਾਬ ਦੀਆਂ 2026-27 ਤਹਿਤ ਪੈਨੇਸੀਆ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ 8 ਤਗਮੇ

ਜਲਾਲਾਬਾਦ,21ਅਕਤੂਬਰ(ਜਤਿੰਦਰ ਪਾਲ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ 2026-27 ਤਹਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 8 ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਐੱਸ.

Ad Position 21
No active advertisement
ਕਰਾਟੇ ਵਿਚ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ-ਜਤਿੰਦਰ ਪਾਲ ਸਿੰਘ 22-10-2026
ਜਲਾਲਾਬਾਦ,21ਅਕਤੂਬਰ(ਜਤਿੰਦਰ ਪਾਲ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ 2026-27 ਤਹਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 8 ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਐੱਸ.ਏ.ਐੱਸ.ਨਗਰ ਮੋਹਾਲੀ ਵਿਖੇ ਕਰਵਾਏ ਗਏ। ਅੱਜ ਵਿਦਿਆਰਥੀਆਂ ਨੂੰ ਸਕੂਲ ਵਿਚ ਸਨਮਾਨਿਤ ਕੀਤਾ ਗਿਆ ਤੇ ਮਾਤਾ ਪਿਤਾ ਨੂੰ ਵੀ ਸਕੂਲ ਵਿਚ ਬੁਲਾ ਕੇ ਵਧਾਈ ਦਿੱਤੀ ਗਈ। ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਵਿਚ ਰਹਿਮਤ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ, ਜਦਕਿ ਗੁਰਸੇਵਕ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਓਮ ਕੁਮਾਰ, ਸੈਮ ਨਾਰੰਗ, ਅਰਮਾਨ, ਜਤਿਨ ਕੰਬੋਜ, ਸਹਿਜਪ੍ਰੀਤ ਸਿੰਘ ਤੇ ਦਿਵਿਆਸ਼ੂ ਨੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਪ੍ਰਬੰਧਕਾਂ ਵਲ਼ੋਂ ਸਾਰੇ ਤਗਮਾ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਕਰਾਟੇ ਕੋਚ ਗਗਨਦੀਪ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਫ਼ਾਜ਼ਿਲਕਾ ਪਹੁੰਚਣ ’ਤੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਦਾ ਸ਼ਾਨਦਾਰ ਸਵਾਗਤ
Ad Position 24