21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਬਰੇਟਾ (ਮਾਨਸਾ) ਵਿਖੇ ਛੇਵੀਂ ਪੰਜਾਬ ਰਾਜ ਥਾਂਗ-ਤਾ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਡੀ.

Ad Position 21
No active advertisement
ਅਜੀਤ ਡੈਸਕ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਬਰੇਟਾ (ਮਾਨਸਾ) ਵਿਖੇ ਛੇਵੀਂ ਪੰਜਾਬ ਰਾਜ ਥਾਂਗ-ਤਾ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਡੀ.ਪੀ.ਈ. ਮੋਹਿਤ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਕੁੱਲ 14 ਸੋਨੇ, 3 ਚਾਂਦੀ ਤੇ 1 ਕਾਂਸੀ ਦਾ ਤਗਮਾ ਜਿੱਤਿਆ। ਪ੍ਰਤੀਯੋਗਤਾ ਵਿਚ ਅਦਿੱਤਿਆ, ਗੁਰਵਿੰਦਰ ਸਿੰਘ, ਤਨਵੀਰ ਸਿੰਘ, ਅਰੁਣ, ਵਿਕਰਾਂਤ, ਨਿਤੀਸ਼, ਅਰਸ਼ਦੀਪ, ਏਕਮ, ਮਯੰਕ, ਸਿਮਰਨ, ਸ਼ਿਵਾਨੀ, ਮੰਨਤ, ਸਹਿਜਪ੍ਰੀਤ ਤੇ ਦਿਵਿਆਂਸ਼ੀ ਨੇ ਸੋਨ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਓਜਸਵੀ, ਜੈਤੀਕ ਤੇ ਅਰਸ਼ਦੀਪ ਨੇ ਚਾਂਦੀ ਦੇ ਤਗਮੇ ਤੇ ਗੌਰਵੀ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਖਿਡਾਰੀ ਰਿਸ਼ਭ ਨੇ ਵੀ ਵਧੀਆ ਖੇਡ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਖਿਡਾਰੀਆਂ ਦੀ ਇਸ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਡੀ.ਪੀ.ਈ. ਮੋਹਿਤ ਸਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਅਬੋਹਰ ਦਫ਼ਤਰ ਪਹੁੰਚੇ ਸਾਥੀਆਂ ਦਾ ਕੀਤਾ ਸਨਮਾਨ ਡਾ. ਸੁਹਾਨੀ ਡੋਡਾ ਵਲੋਂ ਨਵੀਆਂ ਜ਼ਿੰਮੇਵ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਤਹਿਤ ਪੈਨੇਸੀਆ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ 8...
Ad Position 24