22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

7 ਵੀਂ ਵਿਸ਼ਾਲ ਧਵਜ ਯਾਤਰਾ ’ਚ ਸੰਦੀਪ ਸਿੰਘ ਭੱਟੀ ਸਾਥੀਆਂ ਸਮੇਤ ਹੋਏ ਨਤਮਸਤਕ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਸ਼੍ਰੀ ਸਾਲਾਸਰ ਧਾਮ ਲਈ ਕੱਢੀ ਜਾ ਰਹੀ ਸੱਤਵੀਂ ਵਿਸ਼ਾਲ ਧਵਜ ਯਾਤਰਾ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਮੇਤ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਬਾਲਾ ਜੀ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਸ਼੍ਰੀ ਸਾਲਾਸਰ ਧਾਮ ਲਈ ਕੱਢੀ ਜਾ ਰਹੀ ਸੱਤਵੀਂ ਵਿਸ਼ਾਲ ਧਵਜ ਯਾਤਰਾ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਮੇਤ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਬਾਲਾ ਜੀ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਇਹ ਧਾਰਮਿਕ ਯਾਤਰਾ 24 ਅਕਤੂਬਰ ਨੂੰ ਸਵੇਰੇ 7 ਵਜੇ ਸਿੱਧ ਸ਼੍ਰੀ ਹਨੂਮਾਨ ਮੰਦਰ ਫ਼ਾਜ਼ਿਲਕਾ ਤੋਂ ਪੂਰੀ ਸ਼ਰਧਾ-ਭਾਵਨਾ ਨਾਲ ਰਵਾਨਾ ਹੋਵੇਗੀ। ਇਸ ਯਾਤਰਾ ਵਿਚ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਾਮਲ ਹੋ ਕੇ ਸ਼੍ਰੀ ਸਾਲਾਸਰ ਧਾਮ ਵਿਖੇ ਬਾਲਾ ਜੀ ਮਹਾਰਾਜ ਦਾ ਪਵਿੱਤਰ ਧਵਜਾ ਚੜ੍ਹਾਉਣ ਲਈ ਪ੍ਰਸਥਾਨ ਕਰਨਗੇ। ਸਮਾਗਮ ਦੌਰਾਨ ਸੰਦੀਪ ਸਿੰਘ ਭੱਟੀ ਦੇ ਨਾਲ ਸਰਪੰਚ ਸੁਖਦੇਵ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਰਾਜ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਅਸ਼ੋਕ ਸਿੰਘ, ਬਲਾਕ ਸੰਮਤੀ ਮੈਂਬਰ ਡਾ. ਜੋਗਿੰਦਰ ਸਿੰਘ, ਯੂਥ ਆਗੂ ਬਚਨ ਸਿੰਘ ਭੱਟੀ, ਯੂਥ ਆਗੂ ਕੁਲਦੀਪ ਭੱਟੀ, ਸਮਾਜ ਸੇਵੀ ਸ਼ਿੰਦਾ, ਸਰਪੰਚ ਬਲਜਿੰਦਰ ਸਿੰਘ, ਗੁਰੀ ਕੰਬੋਜ ਅਤੇ ਇੰਦਰ ਕੰਬੋਜ ਸਮੇਤ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨਵੇ ਕਾਲਜ ਵਿਖੇ ਚਾਰ ਦਿਨਾਂ ਜ਼ੋਨਲ ਯੂਥ ਫ਼ੈਸਟੀਵਲ ਸ਼ੁਰੂ ਅਗਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ 19 ਮੈਂਬਰੀ ਕਮੇਟੀ ਗਠਿਤ ਦਿਲਕਰਨ ਰਤਨਪੁਰਾ ਪ੍ਰਧਾਨ...
Ad Position 24